Board Exam 2021 : ਇਸ ਸੂਬੇ 'ਚ ਕੋਰੋਨਾ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ

By  Shanker Badra April 12th 2021 08:16 PM

ਮਹਾਰਾਸ਼ਟਰ : ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਕਹਿਰ ਨੂੰ ਦੇਖਦਿਆਂ ਮਹਾਰਾਸ਼ਟਰ ਐਜੂਕੇਸ਼ਨ ਬੋਰਡ ਨੇ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਸ ਸਬੰਧੀ ਸੂਬੇ ਦੇ ਸਿੱਖਿਆ ਮੰਤਰੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੰਦਿਆਂ ਕਿਹਾ, “ਮੌਜੂਦਾ ਕੋਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਅਸੀਂ 10ਵੀਂ ਅਤੇ 12ਵੀਂ ਜਮਾਤ ਦੀਆਂ ਰਾਜ ਬੋਰਡ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਪ੍ਰੀਖਿਆ ਕਰਵਾਉਣ ਲਈ ਠੀਕ ਨਹੀਂ ਹਨ। [caption id="attachment_488731" align="aligncenter"]Maharashtra Covid-19 lockdown news : State board exams for class 10th & 12th postponed Board Exam 2021 : ਇਸ ਸੂਬੇ 'ਚ ਕੋਰੋਨਾ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ[/caption] ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਕਰਕੇ ਦਿੱਲੀ-NCR ਸਮੇਤ ਇਨ੍ਹਾਂ 13 ਸੂਬਿਆਂ ਵਿੱਚ ਸਕੂਲ-ਕਾਲਜ ਬੰਦ , ਪੜ੍ਹੋ ਪੂਰੀ ਖ਼ਬਰ  ਸਿੱਖਿਆ ਮੰਤਰੀ ਨੇ ਟਵਿੱਟਰ 'ਤੇ ਕਿਹਾ,' ਪੇਸ਼ੇਵਰ ਕੋਰਸਾਂ ਲਈ ਦਾਖਲਾ ਪ੍ਰੀਖਿਆਵਾਂ ਦੀਆਂ ਤਰੀਕਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮਈ ਦੇ ਅਖੀਰ ਵਿਚ ਹੋਣਗੀਆਂ, ਜਦੋਂਕਿ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਜੂਨ ਵਿਚ ਹੋਣਗੀਆਂ। ਅਸੀਂ ਸਿਹਤ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਇਨ੍ਹਾਂ ਪ੍ਰੀਖਿਆਵਾਂ ਦੀਆਂ ਤਾਜ਼ਾ ਤਰੀਕਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ। [caption id="attachment_488732" align="aligncenter"]Maharashtra Covid-19 lockdown news : State board exams for class 10th & 12th postponed Board Exam 2021 : ਇਸ ਸੂਬੇ 'ਚ ਕੋਰੋਨਾ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ[/caption] ਉਨ੍ਹਾਂ ਕਿਹਾ ਕਿ ਇਹ ਫੈਸਲਾ ਹਿੱਸੇਦਾਰਾਂ, ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ, ਹਰ ਪਾਸਿਓਂ ਚੁਣੇ ਹੋਏ ਨੁਮਾਇੰਦਿਆਂ, ਵਿਦਿਅਕ ਅਤੇ ਤਕਨੀਕੀ ਦਿੱਗਜਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਵਿਚਾਰ ਵਟਾਂਦਰੇ ਦੌਰਾਨ ਵਿਦਿਆਰਥੀਆਂ ਦੀ ਸਿਹਤ, ਭਲਾਈ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਵਿਕਲਪਾਂ 'ਤੇ ਵੀ ਵਿਚਾਰ ਕੀਤਾ ਗਿਆ ਪਰ ਪ੍ਰੀਖਿਆ ਨੂੰ ਮੁਲਤਵੀ ਕਰਨਾ ਸਭ ਤੋਂ ਵਧੀਆ ਹੱਲ ਜਾਪਦਾ ਹੈ। ਪੜ੍ਹੋ ਹੋਰ ਖ਼ਬਰਾਂ : ਹਰਿਆਣਾ 'ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਿਆ ਨਾਇਟ ਕਰਫ਼ਿਊ  [caption id="attachment_488729" align="aligncenter"]Maharashtra Covid-19 lockdown news : State board exams for class 10th & 12th postponed Board Exam 2021 : ਇਸ ਸੂਬੇ 'ਚ ਕੋਰੋਨਾ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ[/caption] ਉਨ੍ਹਾਂ ਕਿਹਾ ਹੈ ਕਿ ਉਹ ਸੀਬੀਐਸਈ, ਆਈਸੀਐਸਈ, ਆਈਬੀ ਅਤੇ ਕੈਂਬਰਿਜ ਬੋਰਡਾਂ ਨੂੰ ਉਨ੍ਹਾਂ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਉੱਤੇ ਮੁੜ ਵਿਚਾਰ ਕਰਨ ਲਈ ਵੀ ਬੇਨਤੀ ਕੀਤੀ ਜਾਵੇਗੀ । ਦੱਸ ਦਈਏ ਕਿ ਸੀਬੀਐਸਈ ਬੋਰਡ 10ਵੀਂ, 12ਵੀਂ ਦੀਆਂ ਪ੍ਰੀਖਿਆਵਾਂ 04 ਮਈ 2021 ਤੋਂ ਸ਼ੁਰੂ ਹੋਣੀਆਂ ਹਨ। ਵਰਸ਼ਾ ਗਾਇਕਵਾੜ ਨੇ ਕਿਹਾ ਹੈ ਕਿ ਰਾਜ ਸਰਕਾਰ ਹੋਰ ਬੋਰਡਾਂ ਨੂੰ ਵੀ ਇਮਤਿਹਾਨ ਮੁਲਤਵੀ ਕਰਨ ਦੀ ਅਪੀਲ ਕਰੇਗੀ। ਇਸ ਤੋਂ ਪਹਿਲਾਂ ਛੱਤੀਸਗੜ੍ਹ ਸਰਕਾਰ ਨੇ 10 ਵੀਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਸਨ। -PTCNews

Related Post