ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਹਰਿਆਣਾ ਵਿੱਚ ਆਈਈਡੀ ਲਗਾਉਣ ਦੇ ਮੁੱਖ ਮੁਲਜ਼ਮ ਦੀ ਗ੍ਰਿਫਤਾਰੀ ਕੀਤੀ ਹੈ। ਉਨ੍ਹਾਂ ਨੇ ISI ਸਮਰਥਕ ਅਤੱਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਪੰਜਾਬ ਪੁਲਿਸ ਨੇ ਕੁਰੂਕਸ਼ੇਤਰ ਆਈਈਡੀ ਜ਼ਬਤ ਕਰਨ ਦੇ ਮੁੱਖ ਮੁਲਜ਼ਮ ਨਛੱਤਰ ਸਿੰਘ ਅਤੇ 2 ਹੋਰਾਂ ਨੂੰ ਆਈਐਸਆਈ-ਸਮਰਥਕ ਦਹਿਸ਼ਤੀ ਮਾਡਿਊਲ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ। ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ RDX IED ਅਤੇ 2 ਪਿਸਤੌਲ ਬਰਾਮਦ ਕੀਤਾ ਗਿਆ। ਅੱਤਵਾਦੀ ਨੈੱਟਵਰਕ ਦੇ 25 ਕਾਰਕੁਨਾਂ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਗਿਆ ਹੈ।
ਦੱਸ ਦਈਏ ਕਿ ਇਹ ਕੈਨੇਡਾ-ਅਧਾਰਤ ਲਖਬੀਰ ਲੰਡਾ ਅਤੇ ਪਾਕਿ-ਅਧਾਰਤ ਹਰਵਿੰਦਰ ਰਿੰਦਾ ਦੁਆਰਾ ਸੰਚਾਲਿਤ ਅੱਤਵਾਦੀ ਮਾਡਿਊਲ ਉੱਤੇ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨੀ ਅੰਮ੍ਰਿਤਸਰ ਪੁਲਿਸ ਨੇ ਵੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਉਨ੍ਹਾਂ ਕੋਲੋ ਪਿਸਤੌਲ ਬਰਾਮਦ ਹੋਏ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਇਸ ਤੋਂ ਇਲਾਵਾ ਘੱਟੋ-ਘੱਟ 25 ਹੋਰ ਸਾਥੀਆਂ ਦੀ ਪਛਾਣ ਕੀਤੀ ਹੈ ਜੋ ਪੰਜਾਬ ਅਤੇ ਆਸ ਪਾਸ ਦੇ ਰਾਜਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਉਨ੍ਹਾਂ ਦੀ ਮਦਦ ਕਰ ਰਹੇ ਸਨ।
ਡੀਜੀਪੀ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਵਿੱਚ ਹਾਲ ਹੀ ਵਿੱਚ ਹਰਿਆਣਾ ਦੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਖੇਤਰ ਵਿੱਚ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਲਗਾਉਣ ਦਾ ਮੁੱਖ ਦੋਸ਼ੀ ਵੀ ਸ਼ਾਮਿਲ ਹੈ, ਜਿਸ ਦੀ ਪਛਾਣ ਤਰਨਤਾਰਨ ਦੇ ਪਿੰਡ ਭੱਠਲ ਸਹਿਜਾ ਸਿੰਘ ਵਾਸੀ ਨਛੱਤਰ ਸਿੰਘ ਉਰਫ਼ ਮੋਤੀ ਵਜੋਂ ਹੋਈ ਹੈ। ਇਸ ਅੱਤਵਾਦੀ ਮੋਡਿਊਲ ਦਾ ਹਰਿਆਣਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋ ਹੋਰ ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ ਉਰਫ ਸ਼ੇਰਾ ਵਾਸੀ ਪਿੰਡ ਗੰਡੀਵਿੰਡ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਉਰਫ ਬਿੱਲਾ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ।
ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 1.5 ਕਿਲੋਗ੍ਰਾਮ ਵਜ਼ਨ ਵਾਲਾ ਆਰਡੀਐਕਸ, ਡੈਟੋਨੇਟਰ ਸਮੇਤ 30 ਬੋਰ ਅਤੇ .315 ਬੋਰ ਸਮੇਤ ਦੋ ਪਿਸਤੌਲਾਂ ਸਮੇਤ ਅੱਠ ਜਿੰਦਾ ਕਾਰਤੂਸ ਅਤੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਵਾਲਾ ਇਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਇਹ ਸਾਹਮਣੇ ਆਇਆ ਹੈ ਕਿ ਤਿੰਨੇ ਮੁਲਜ਼ਮ ਲਖਬੀਰ ਲੰਡਾ ਦੇ ਸਿੱਧੇ ਸੰਪਰਕ ਵਿੱਚ ਸਨ, ਅਤੇ ਵੱਡੇ ਪੱਧਰ 'ਤੇ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ਿਆਂ ਦੀ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਸਨ।
ਐਸਐਸਪੀ ਨੇ ਦੱਸਿਆ ਕਿ ਲੰਡਾ-ਰਿੰਡਾ ਗਰੋਹ ਦਾ 40-50 ਦੇ ਕਰੀਬ ਲੋਕਾਂ ਦਾ ਨੈੱਟਵਰਕ ਹੈ, ਜਿਨ੍ਹਾਂ ਵਿੱਚੋਂ ਪੁਲੀਸ ਪਹਿਲਾਂ ਹੀ ਇਸ ਗਰੋਹ ਦੇ 25 ਕਾਰਕੁਨਾਂ ਦੀ ਪਛਾਣ ਕਰ ਚੁੱਕੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਹੋਰ ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਦੀ ਉਮੀਦ ਹੈ।
ਇਹ ਵੀ ਪੜ੍ਹੋ:ਸੁਖਪਾਲ ਖਹਿਰਾ ਦਾ ਵੱਡਾ ਬਿਆਨ, ਕਿਹਾ-ਕੇਜਰੀਵਾਲ ਦੇ ਇਸ਼ਾਰਿਆਂ 'ਤੇ ਹੋਇਆ ਮਾਮਲਾ ਦਰਜ
-PTC News