ਹੁਸ਼ਿਆਰਪੁਰ : ਦਸੂਹਾ ਦੇ ਪਿੰਡ ਤੇਹੜਾ ਵਿੱਚ ਦੇਰ ਰਾਤ ਇਕ ਵਿਅਕਤੀ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਹ ਹੱਤਿਆ ਪਤਨੀ ਦੇ ਚਰਿੱਤਰ ਉਤੇ ਸ਼ੱਕ ਕਾਰਨ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੁਸ਼ਿਆਰਪੁਰ ਦੇ ਦਸੂਹਾ ਤਹਿਤ ਆਉਂਦੇ ਪਿੰਡ ਤੇਹੜਾ ਵਿੱਚ ਇਕ ਵਿਅਕਤੀ ਉਪਰ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਦੇ ਰੂਪ ਵਿੱਚ ਹੋਈ ਹੈ ਜੋ ਪਿੰਡ ਨੇਕਨਾਮ ਦਾ ਰਹਿਣ ਵਾਲਾ ਹੈ। ਮ੍ਰਿਤਕ ਦੇ ਭਰਾ ਹਰਦੀਪ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੇ ਭਰਾ ਕੁਲਬੀਰ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਬੱਚਿਆਂ ਦੀ ਦੇਖਭਾਲ ਲਈ ਉਨ੍ਹਾਂ ਦੇ ਘਰ ਵਿੱਚ ਇਕ ਔਰਤ ਕੰਮ ਕਰਦੀ ਹੈ। ਉਸ ਦਾ ਔਰਤ ਦਾ ਪਤੀ ਕੁਲਵਿੰਦਰ ਸਿੰਘ ਆਪਣੀ ਪਤਨੀ ਦੇ ਚਰਿੱਤਰ ਉਤੇ ਸ਼ੱਕ ਕਰਦਾ ਹੈ। ਉਸ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਕੁਲਬੀਰ ਸਿੰਘ ਨਾਲ ਨਾਜਾਇਜ਼ ਸਬੰਧ ਹਨ। ਇਸ ਕਾਰਨ ਦੇਰ ਰਾਤ ਜਦ ਕੁਲਬੀਰ ਘਰ ਪਰਤ ਰਿਹਾ ਸੀ। ਆਪਣੀ ਗੱਡੀ ਵਿੱਚ ਉਦੋਂ ਕੁਲਵਿੰਦਰ ਨੇ ਪਿੰਡ ਦੇ ਠੇਕੇ ਕੋਲ ਕੁਲਬੀਰ ਦੀ ਗੱਡੀ ਨੂੰ ਰੋਕ ਉਸ ਉਤੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ। ਉਥੇ ਥਾਣਾ ਇੰਚਾਰਜ ਕਰਨੈਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਦੇ ਬਿਆਨਾਂ ਉਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਲਾਸ਼ ਨੂੰ ਪੋਸਟਮਾਰਟਮ ਲਈ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਗਿਆ ਹੈ। ਇਹ ਵੀ ਪੜ੍ਹੋ : ਬਠਿੰਡਾ ਤੋਂ ਹਨੂੰਮਾਨ ਚਾਲੀਸਾ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ