ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਨਾਂਅ ਗਾਇਬ ਹੋਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

By  Pardeep Singh February 5th 2022 05:58 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਸਿਆਸਤ ਗਰਮਾਈ ਹੋਈ ਹੈ। ਚੋਣਾਂ ਤੋਂ ਪਹਿਲਾ ਹਰ ਪਾਰਟੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਰਹੀ ਹੈ ਉੱਥੇ ਕਾਂਗਰਸ ਵੱਲੋਂ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਸ਼ਾਮਲ ਹਨ ਪਰ ਗ਼ੁਲਾਮ ਨਬੀ ਆਜ਼ਾਦ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਨਾਂ ਸੂਚੀ ਵਿੱਚੋਂ ਗਾਇਬ ਹਨ। ਇਸ ਤੋਂ ਇਲਾਵਾ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ, ਅਜੇ ਮਾਕਨ ਅਤੇ ਰਣਦੀਪ ਸੂਰਜੇਵਾਲਾ ਦੇ ਨਾਂ ਸ਼ਾਮਿਲ ਹਨ।ਸੂਚੀ ਵਿੱਚ ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ, ਪਾਰਟੀ ਆਗੂ ਰਾਜੀਵ ਸ਼ੁਕਲਾ, ਰਣਜੀਤ ਰੰਜਨ, ਡਿਸੂਜ਼ਾ, ਬੀਵੀ ਸ੍ਰੀਨਿਵਾਸ, ਇਮਰਾਨ ਪ੍ਰਤਾਪਗੜ੍ਹੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਾ ਧਵਨ, ਰਮਿੰਦਰ ਆਵਲਾ ਅਤੇ ਤਜਿੰਦਰ ਸਿੰਘ ਬਿੱਟੂ ਵੀ 30 ਦੀ ਸੂਚੀ ਵਿੱਚ ਸ਼ਾਮਿਲ ਹਨ। ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਆਪਣਾ ਨਾਂ ਨਾ ਆਉਣ 'ਤੇ ਮਨੀਸ਼ ਤਿਵਾੜੀ ਨਾਰਾਜ਼ਗੀ ਜਤਾਈ ਹੈ। ਇਸ ਬਾਰੇ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਮੇਰਾ ਨਾਂ ਹੁੰਦਾ ਤਾਂ ਮੈਂ ਹੈਰਾਨ ਹੁੰਦਾ ਕਾਰਨ ਹਰ ਕੋਈ ਜਾਣਦਾ ਹੈ। ਆਜ਼ਾਦ ਅਤੇ ਤਿਵਾੜੀ ਜੀ-23 ਦੇ ਪ੍ਰਮੁੱਖ ਮੈਂਬਰਾਂ ਵਿੱਚੋਂ ਹਨ। ਸਰਕਾਰ ਨੇ ਗੁਲਾਮ ਨਬੀ ਆਜ਼ਾਦ ਨੂੰ ਪਦਮ ਭੂਸ਼ਣ ਦੇਣ ਦਾ ਐਲਾਨ ਕੀਤਾ ਹੈ। ਮਨੀਸ਼ ਤਿਵਾੜੀ ਨੇ ਸੂਚੀ ਵਿੱਚ ਆਪਣਾ ਨਾਂਅ ਗਾਇਬ ਹੋਣ ਉੱਤੇ ਇਤਰਾਜ਼ ਕੀਤਾ ਹੈ। ਇਹ ਵੀ ਪੜ੍ਹੋ:ਪ੍ਰੈਸ ਇਨਫਰਮੇਸ਼ਨ ਬਿਊਰੋ ਦੀ ਯੂਨਿਟ ਦਾ ਕੂ ਐਪ 'ਤੇ 'ਗ੍ਰਹਿ' ਪ੍ਰਵੇਸ਼ -PTC News

Related Post