ਮਾਨ ਸਰਕਾਰ ਦਾ ਵੱਡਾ ਐਲਾਨ, 15 ਜੂਨ ਤੋਂ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਬੱਸਾਂ

By  Pardeep Singh June 10th 2022 02:12 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਦਾ ਟਰਾਂਸਪੋਰਟ ਵਿਭਾਗ 15 ਜੂਨ ਤੋਂ ਦਿੱਲੀ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ ਹੋਵੇਗੀ । 15 ਜੂਨ ਤੋਂ ਇਸ ਦੀ ਬੁਕਿੰਗ http://www.punbusonline.com/ ਤੇ http://www.pepsuonline.com 'ਤੇ ਸ਼ੁਰੂ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 16 ਜੂਨ ਤੋਂ ਦਿੱਲੀ ਤੋਂ ਪੰਜਾਬ ਲਈ ਬੱਸਾਂ ਰਵਾਨਾ ਹੋਣਗੀਆਂ।

ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਤੋਂ 1, 6 ਬੱਸਾਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਤੋਂ ਜਲੰਧਰ ਤੇ ਲੁਧਿਆਣਾ ਲਈ ਚੱਲਣ ਵਾਲੀਆਂ ਬੱਸਾਂ ਤੇ ਜਲੰਧਰ ਤੋਂ ਚੱਲਣ ਵਾਲੀਆਂ ਬੱਸਾਂ ਲੁਧਿਆਣਾ ਵਿਖੇ ਰੁਕਣਗੀਆਂ।  ਤੁਹਾਨੂੰ ਦੱਸ ਦੇਈਏ ਕਿ ਪ੍ਰਾਈਵੇਟ ਬੱਸ ਉੱਤੇ 3000 ਦੇ ਕਰੀਬ ਕਿਰਾਇਆ ਵਸੂਲਿਆ ਜਾਂਦਾ ਹੈ ਪਰ ਹੁਣ ਸਰਕਾਰੀ ਬੱਸ ਉੱਤੇ ਅੰਮ੍ਰਿਤਸਰ ਤੋਂ 1320, ਜਲੰਧਰ ਤੋਂ 1170 ਰੁਪਏ ਅਤੇ ਲੁਧਿਆਣਾ ਤੋਂ ਦਿੱਲੀ ਦੇ ਸਿਰਫ਼ 1000 ਰੁਪਏ ਵਿੱਚ ਹੀ ਪਹੁੰਚ ਸਕਦੇ ਹਨ। ਇਹ ਵੀ ਪੜ੍ਹੋ:CM ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਕਾਂਗਰਸੀ ਆਗੂਆਂ ਨੂੰ ਲਿਆ ਹਿਰਾਸਤ 'ਚ, ਭਗਵੰਤ ਮਾਨ ਨੇ ਦਿੱਤਾ ਆਪਣਾ ਸਪੱਸ਼ਟੀਕਰਨ -PTC News

Related Post