ਮਾਨਸਾ ਵਿਖੇ ਕੁੱਝ ਲੋਕਾਂ ਵੱਲੋਂ ਗ੍ਰੰਥੀ ਸਿੰਘ ਦੀ ਕੁੱਟਮਾਰ, ਉਤਾਰੀ ਦਸਤਾਰ, ਕੇਸਾਂ ਦੀ ਕੀਤੀ ਬੇਅਦਬੀ

By  Shanker Badra February 24th 2020 03:52 PM

ਮਾਨਸਾ ਵਿਖੇ ਕੁੱਝ ਲੋਕਾਂ ਵੱਲੋਂ ਗ੍ਰੰਥੀ ਸਿੰਘ ਦੀ ਕੁੱਟਮਾਰ, ਉਤਾਰੀ ਦਸਤਾਰ, ਕੇਸਾਂ ਦੀ ਕੀਤੀ ਬੇਅਦਬੀ:ਅੰਮ੍ਰਿਤਸਰ : ਮਾਨਸਾ ਦੇ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਵਿਖੇ ਕੁੱਝ ਲੋਕਾਂ ਵੱਲੋਂ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। [caption id="attachment_391095" align="aligncenter"]Mansa Gurudwara Nihang Singh Granthi Beating Bhai Gobind Singh Longowal condemn ਮਾਨਸਾ ਵਿਖੇ ਕੁੱਝ ਲੋਕਾਂ ਵੱਲੋਂ ਗ੍ਰੰਥੀ ਸਿੰਘ ਦੀ ਕੁੱਟਮਾਰ, ਉਤਾਰੀ ਦਸਤਾਰ, ਕੇਸਾਂ ਦੀ ਕੀਤੀ ਬੇਅਦਬੀ[/caption] ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨਾਲ ਦੁਰਵਿਹਾਰ ਕਰਨਾ ਅਤੇ ਧਾਰਮਿਕ ਕਕਾਰਾਂ ਦੀ ਬੇਅਦਬੀ ਕਰਨੀ ਮੰਦਭਾਗੀ ਗੱਲ ਹੈ। ਇਸ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਕੋਲੋਂ ਕੁੱਟਮਾਰ ਕਰਨ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। [caption id="attachment_391096" align="aligncenter"]Mansa Gurudwara Nihang Singh Granthi Beating Bhai Gobind Singh Longowal condemn ਮਾਨਸਾ ਵਿਖੇ ਕੁੱਝ ਲੋਕਾਂ ਵੱਲੋਂ ਗ੍ਰੰਥੀ ਸਿੰਘ ਦੀ ਕੁੱਟਮਾਰ, ਉਤਾਰੀ ਦਸਤਾਰ, ਕੇਸਾਂ ਦੀ ਕੀਤੀ ਬੇਅਦਬੀ[/caption] ਦੱਸ ਦੇਈਏ ਕਿ ਮਾਨਸਾ ਦੇ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਵਿਖੇ ਗ੍ਰੰਥੀ ਭਾਈ ਕਰਮ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਕੇਸਾਂ ਤੇ ਦਸਤਾਰ ਦੀ ਵੀ ਤੌਹੀਨ ਕੀਤੀ ਗਈ ਹੈ। ਇੱਕ ਵੀਡੀਓ ਵਿਚ ਕੁੱਝ ਲੋਕ ਸ਼ਰ੍ਹੇਆਮ ਗ੍ਰੰਥੀ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਕਾਨੂੰਨ ਵਿਵਸਥਾ ’ਤੇ ਸਵਾਲੀਆ ਨਿਸ਼ਾਨ ਹੈ। [caption id="attachment_391097" align="aligncenter"]Mansa Gurudwara Nihang Singh Granthi Beating Bhai Gobind Singh Longowal condemn ਮਾਨਸਾ ਵਿਖੇ ਕੁੱਝ ਲੋਕਾਂ ਵੱਲੋਂ ਗ੍ਰੰਥੀ ਸਿੰਘ ਦੀ ਕੁੱਟਮਾਰ, ਉਤਾਰੀ ਦਸਤਾਰ, ਕੇਸਾਂ ਦੀ ਕੀਤੀ ਬੇਅਦਬੀ[/caption] ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਬਠਿੰਡਾ ਦੇ ਇੱਕ ਥਾਣੇ ਵਿਚ ਦੋਸ਼ੀਆਂ ਖਿਲਾਫ਼ ਪਰਚਾ ਦਰਜ਼ ਹੋ ਚੁੱਕਾ ਹੈ ਪਰ ਫਿਰ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ ਘਟਨਾ ਦੀ ਜਾਣਕਾਰੀ ਲਈ ਜਾ ਰਹੀ ਹੈ। ਇਸ ਸਬੰਧ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਦੀ ਡਿਊਟੀ ਲਗਾਈ ਗਈ ਹੈ। -PTCNews

Related Post