ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜਾ 'ਤੇ ਭਗਵੰਤ ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀ ਸ਼ਰਧਾਂਜਲੀ
Riya Bawa
March 23rd 2022 09:32 AM --
Updated:
March 23rd 2022 09:47 AM
ਚੰਡੀਗੜ੍ਹ : ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕਈ ਯੋਧਿਆਂ ਨੇ ਸ਼ਹਾਦਤ ਦਾ ਜਾਮ ਪੀਤਾ ਹੈ, ਜਿਸ ਕਰ ਕੇ ਅੱਜ ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਜਦੋਂ ਵੀ ਕਿਤੇ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਯੋਧਿਆਂ ਦੀ ਗੱਲ ਹੁੰਦੀ ਹੈ ਤਾਂ ਸ਼ਹੀਦ ਭਗਤ ਸਿੰਘ ,ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਦਾ ਨਾਂਅ ਆਉਂਦਾ ਹੈ। ਦੇਸ਼ ਲਈ ਕੁਰਬਾਨ ਹੋਣ ਵਾਲੇ ਸਰਦਾਰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਅੱਜ ਦੇ ਦਿਨ 23 ਮਾਰਚ, 1931 ਨੂੰ ਫਾਂਸੀ ਦਿੱਤੀ ਗਈ ਸੀ। ਜਿਸ ਕਰਕੇ ਅੱਜ ਭਾਰਤ ਅਤੇ ਪਾਕਿਸਤਾਨ ਵਿੱਚ ਸ਼ਹੀਦ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਨ੍ਹਾਂ ਸ਼ਹੀਦਾਂ ਨੂੰ ਪਿਆਰ ਕਰਨ ਵਾਲੇ ਉਸਦੇ ਵਾਰਸ ਅੱਜ ਜਗ੍ਹਾ -ਜਗ੍ਹਾ ਕੈਂਡਲ ਮਾਰਚ , ਨਾਟਕ ਅਤੇ ਸ਼ਰਧਾਂਜਲੀ ਸਮਾਗਮ ਕਰਵਾ ਕੇ ਸ਼ਹੀਦ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਸਿੰਘ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਸ਼ਹੀਦ ਭਗਤ ਸਿੰਘ ਦਾ ਜਨਮ ਇੱਕ ਕ੍ਰਾਂਤੀਕਾਰੀ ਪਰਿਵਾਰ 'ਚ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ 1907, ਚੱਕ ਨੰਬਰ 105 ਪਿੰਡ ਬੰਗਾ, ਜਿਲਾਂ ਲਾਇਲਪੁਰ (ਪਾਕਿਸਤਾਨ) 'ਚ ਹੋਇਆ ਸੀ। ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਨਵਾਂ ਸ਼ਹਿਰ (ਪੰਜਾਬ) 'ਚ ਸਥਿਤ ਹੈ, ਜਿਸ ਦਾ ਨਾਂ ਬਦਲ ਕੇ 'ਸ਼ਹੀਦ ਭਗਤ ਸਿੰਘ ਨਗਰ' ਰੱਖ ਦਿੱਤਾ ਗਿਆ ਹੈ। ਇਹ ਵੀ ਪੜ੍ਹੋ: Martyrs Day 2022: ਸ਼ਹੀਦ-ਏ-ਆਜ਼ਮ, ਰਾਜਗੁਰੂ ਤੇ ਸੁਖਦੇਵ ਦਾ ਹੈ ਸ਼ਹੀਦੀ ਦਿਹਾੜਾ, ਯੋਧਿਆਂ ਨੂੰ ਅੱਜ ਦੇ ਦਿਨ ਦਿੱਤੀ ਸੀ ਫਾਂਸੀ ਨਰਿੰਦਰ ਮੋਦੀ "ਸ਼ਹੀਦੀ ਦਿਵਸ 'ਤੇ ਭਾਰਤ ਮਾਤਾ ਦੇ ਅਮਰ ਪੁੱਤਰ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ। ਮਾਤ ਭੂਮੀ ਲਈ ਮਰਨ ਦਾ ਉਨ੍ਹਾਂ ਦਾ ਜਜ਼ਬਾ ਦੇਸ਼ ਵਾਸੀਆਂ ਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ। ਭਾਰਤ ਜ਼ਿੰਦਾਬਾਦ!