ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ: ਡੀਸੀ

By  Pardeep Singh September 27th 2022 07:50 PM

ਬਠਿੰਡਾ: ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।  ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਨਾਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਹਰ ਹਫ਼ਤੇ ਨਿਯੁਕਤ ਕੀਤੇ ਗਏ ਸਬੰਧਤ ਨੋਡਲ ਅਫ਼ਸਰਾਂ ਅਤੇ ਕਲੱਸਟਰ ਇੰਚਾਰਜਾਂ ਨਾਲ ਪਰਾਲੀ ਨੂੰ ਨਾ ਜਲਾਉਣ ਸਬੰਧੀ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਨੀ ਯਕੀਨੀ ਬਣਾਉਣ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਨਾ ਜਲਾਉਣ ਸਬੰਧੀ ਪਿੰਡਾਂ ਚ ਵੱਧ ਤੋਂ ਵੱਧ ਕੈਂਪ ਲਗਾ ਕੇ ਪੰਚਾਂ, ਸਰਪੰਚਾਂ ਅਤੇ ਨੰਬਰਦਾਰਾਂ ਦੇ ਸਹਿਯੋਗ ਨਾਲ ਪਰਾਲੀ ਨੂੰ ਨਾ ਜਲਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਆਪਸੀ ਸਹਿਯੋਗ ਨਾਲ ਪਰਾਲੀ ਨੂੰ ਨਾ ਜਲਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਖੇਤੀਬਾੜੀ ਦੇ ਧੰਦੇ ਨਾਲ ਜੁੜਿਆ ਹੋਇਆ ਹੈ, ਉਹ ਵੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਤਾਂ ਜੋ ਜ਼ਮੀਨ ਵਿਚਲੇ ਮਿੱਤਰ ਕੀੜੇ ਸੁਰੱਖਿਅਤ ਰਹਿਣ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹੇ ਜਿਸ ਨਾਲ ਜਿੱਥੇ ਫ਼ਸਲ ਦੇ ਝਾੜ ਵਿੱਚ ਵਾਧਾ ਹੋਵੇਗਾ ਉੱਥੇ ਹੀ ਵਾਤਾਵਰਨ ਦੀ ਸ਼ੁੱਧਤਾ ਵੀ ਬਰਕਰਾਰ ਰਹੇਗੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਵੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਲਵਜੀਤ, ਐਸਡੀਐਮ ਬਠਿੰਡਾ ਇਨਾਯਤ, ਐਸਡੀਐਮ ਰਾਮਪੁਰਾ  ਓਮ ਪ੍ਰਕਾਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਦਿਲਬਾਗ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸਡੀਓ ਸ਼੍ਰੀ ਰਵੀਪਾਲ, ਕ੍ਰਿਸ਼ੀ ਵਿਗਿਆਨ ਕੇਂਦਰ ਤੇ ਪੁਲਿਸ ਵਿਭਾਗ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ। ਇਹ ਵੀ ਪੜ੍ਹੋ:ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ -PTC News

Related Post