ਮੌਸਮ ਵਿਭਾਗ ਦੀ ਪੇਸ਼ੀਨਗੋਈ, ਕਿਤੇ ਗਰਮੀ ਤੇ ਕਿਤੇ ਭਾਰੀ ਮੀਂਹ

By  Ravinder Singh June 3rd 2022 09:49 AM -- Updated: June 3rd 2022 09:51 AM

ਨਵੀਂ ਦਿੱਲੀ : ਦੇਸ਼ ਦੇ ਕਈ ਸੂਬਿਆਂ ਵਿੱਚ ਮਾਨਸੂਨ ਤੋਂ ਪਹਿਲਾਂ ਹੀ ਮੀਂਹ ਪੈ ਰਿਹਾ ਹੈ, ਜਦੋਂ ਕਿ ਕੁਝ ਸੂਬਿਆਂ ਵਿੱਚ ਮੁੜ ਤੋਂ ਗਰਮੀ ਦੀ ਲਹਿਰ ਦੇ ਹਾਲਾਤ ਪੈਦਾ ਹੋਣ ਦੀ ਸੰਭਾਵਨਾ ਬਣ ਗਈ ਹੈ। ਰਾਜਧਾਨੀ ਦਿੱਲੀ 'ਚ ਤੂਫਾਨ ਤੇ ਮੀਂਹ ਦੇ ਖਤਮ ਹੋਣ ਦੇ ਨਾਲ ਹੀ ਦਿੱਲੀ 'ਚ ਗਰਮੀ ਇਕ ਵਾਰ ਫਿਰ ਤੋਂ ਵਧਣ ਲੱਗੀ ਹੈ। ਪੰਜਾਬ ਵਿੱਚ ਵੀ ਗਰਮੀ ਨੇ ਮੁੜ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਤੇ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਕਈ ਥਾਵਾਂ ਉਤੇ ਤਾਪਮਾਨ 44 ਡਿਗਰੀ ਤੋਂ ਉਪਰ ਪੁੱਜ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੂਰਾ ਹਫ਼ਤਾ ਮੌਸਮ ਅਜਿਹਾ ਹੀ ਰਹੇਗਾ। ਮੌਸਮ ਵਿਭਾਗ ਦੀ ਪੇਸ਼ੀਨਗੋਈ, ਕਿਤੇ ਗਰਮੀ ਤੇ ਕਿਤੇ ਭਾਰੀ ਮੀਂਹਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.0 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਇਕ ਡਿਗਰੀ ਵੱਧ ਹੈ। ਘੱਟੋ-ਘੱਟ ਤਾਪਮਾਨ 26.6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਦੂਜੇ ਪਾਸੇ ਜੇ ਅਸੀਂ ਦੇਸ਼ ਭਰ ਵਿੱਚ ਬਣੇ ਮੌਸਮ ਪ੍ਰਣਾਲੀ ਦੀ ਗੱਲ ਕਰੀਏ ਤਾਂ ਇਕ ਚੱਕਰਵਾਤੀ ਚੱਕਰ ਦੱਖਣ-ਪੂਰਬੀ ਉੱਤਰ ਪ੍ਰਦੇਸ਼ ਤੇ ਆਸਪਾਸ ਦੇ ਖੇਤਰ ਵਿੱਚ ਹੈ। ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਉਪਰ ਰਹੇਗਾ ਤੇ ਇਨ੍ਹਾਂ ਵਿੱਚੋਂ ਕੁਝ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 44 ਤੇ 45 ਡਿਗਰੀ ਤੱਕ ਜਾ ਸਕਦਾ ਹੈ। ਨਾਲ ਹੀ, ਰਾਜਸਥਾਨ, ਦੱਖਣ, ਪੱਛਮੀ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਸੰਭਵ ਹੈ। ਸਕਾਈਮੇਟ ਮੌਸਮ ਦੀ ਰਿਪੋਰਟ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਸਿੱਕਮ, ਉੱਤਰ ਪੂਰਬੀ ਭਾਰਤ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਰਾਇਲਸੀਮਾ ਤੇ ਦੱਖਣੀ ਕਰਨਾਟਕ ਅਤੇ ਕੇਰਲ ਦੇ ਇੱਕ ਜਾਂ ਦੋ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਅਲੱਗ-ਥਲੱਗ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦੋਂ ਕਿ ਤੱਟਵਰਤੀ ਕਰਨਾਟਕ, ਅੰਦਰੂਨੀ ਤਾਮਿਲਨਾਡੂ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਤੋਂ ਪਹਿਲਾਂ ਹੋ ਰਹੀ ਬਾਰਿਸ਼ ਕਾਰਨ ਮੌਸਮ ਠੰਢਾ ਸੀ ਪਰ ਹੁਣ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਅਜਿਹੇ 'ਚ ਦਿੱਲੀ ਦੇ ਕਈ ਇਲਾਕਿਆਂ 'ਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ। ਦਿੱਲੀ ਵਿੱਚ ਹੁਣ ਮੀਂਹ ਦੀ ਥਾਂ ਖੁਸ਼ਕ ਮੌਸਮ ਨੇ ਲੈ ਲਈ ਹੈ। ਇਸ ਕਾਰਨ ਆਉਣ ਵਾਲੇ ਦਿਨਾਂ 'ਚ ਦਿੱਲੀ ਦੇ ਲੋਕਾਂ ਨੂੰ ਵਧਦੇ ਤਾਪਮਾਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ, ਕਿਤੇ ਗਰਮੀ ਤੇ ਕਿਤੇ ਭਾਰੀ ਮੀਂਹਸਕਾਈਮੇਟ ਵੇਦਰ ਦੀ ਰਿਪੋਰਟ ਮੁਤਾਬਕ ਤਾਪਮਾਨ 'ਚ ਵਾਧਾ ਦੇਖਿਆ ਜਾ ਸਕਦਾ ਹੈ। 4 ਜੂਨ ਦੇ ਆਸਪਾਸ ਦਿੱਲੀ ਤੇ ਐਨਸੀਆਰ ਖੇਤਰ ਵਿੱਚ ਬਹੁਤ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ਹੋਰ ਵੱਧ ਸਕਦਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸ਼ੁੱਕਰਵਾਰ ਨੂੰ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਸ਼ਾਮ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 42 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਤਕ ਰਹਿ ਸਕਦਾ ਹੈ। ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਮੂਸੇ ਦੇ ਦੌਰੇ ਦੇ ਐਲਾਨ ਮਗਰੋਂ ਮਾਹੌਲ ਹੋਇਆ ਤਣਾਅਪੂਰਨ

Related Post