ਟੈਂਕੀ 'ਤੇ ਚੜ੍ਹੇ ਮੀਟਰ ਰੀਡਰ, ਸਪੀਕਰ ਕੁਲਤਾਰ ਸੰਧਵਾਂ ਦੇ ਘਰ ਬਾਹਰ 4 ਮਹੀਨਿਆਂ ਤੋਂ ਦੇ ਰਹੇ ਨੇ ਧਰਨਾ
ਫ਼ਰੀਦਕੋਟ : ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿਖੇ ਪੰਜਾਬ ਵਿਧਾਨ ਸਭ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਬਾਹਰ PSPCL ਵਿਚ ਆਊਟ ਸੋਰਸ ਬੇਸ 'ਤੇ ਕੰਮ ਕਰ ਰਹੇ ਮੀਟਰ ਰੀਡਰ ਕਰੀਬ 4 ਮਹੀਨਿਆਂ ਤੋਂ ਧਰਨਾ ਦੇ ਰਹੇ ਹਨ। ਮੀਟਰ ਰੀਡਰਾਂ ਵੱਲੋਂ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਅੱਜ 4 ਮੀਟਰ ਰੀਡਰ ਹੱਥਾਂ ਵਿਚ ਪੈਟਰੋਲ ਦੀਆਂ ਬੋਤਲਾਂ ਫੜ੍ਹ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ 'ਤੇ ਚੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਦੇ ਮੁਤਾਬਿਕ ਦੂਜੇ ਪਾਸੇ ਪ੍ਰਦਸ਼ਨਕਾਰੀਆਂ ਦੇ ਸਾਥੀਆਂ ਨੇ ਟੈਂਕੀ ਦੇ ਹੇਠਾਂ ਮੋਰਚਾ ਸੰਭਾਲਿਆ ਹੋਇਆ ਹੈ।
ਗੱਲਬਾਤ ਕਰਦਿਆਂ ਮੀਟਰ ਰੀਡਰਾਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਮੌਕੇ ਜਦ ਉਹਨਾਂ ਵੱਲੋਂ ਪ੍ਰੋਟੈਸਟ ਕੀਤਾ ਗਿਆ ਸੀ ਤਾਂ ਕੁਲਤਾਰ ਸਿੰਘ ਸੰਧਵਾਂ ਨੇ ਉਹਨਾਂ ਦੇ ਧਰਨੇ ਵਿਚ ਸ਼ਾਮਲ ਹੋ ਕੇ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਆਮ ਆਦਮੀਂ ਪਾਰਟੀ ਦੀ ਸਰਕਾਰ ਬਨਣ 'ਤੇ ਮੀਟਰ ਰੀਡਰਾਂ ਨੂੰ ਕੰਪਨੀਆਂ ਦੀ ਬਿਜਾਏ ਮਹਿਕਮੇਂ ਅੰਦਰ ਲਿਆ ਜਾਵੇਗਾ ਅਤੇ ਮਹਿਕਮੇਂ ਅਤੇ ਮੀਟਰ ਰੀਡਰਾਂ ਦੀ ਹੁੰਦੀ ਆਰਥਿਕ ਲੁੱਟ ਰੋਕੀ ਜਾਵੇਗੀ। ਉਹਨਾਂ ਕਿਹਾ ਕਿ ਕਰੀਬ 6 ਮਹੀਨੇ ਸਰਕਾਰ ਬਣੀ ਨੂੰ ਹੋ ਗਏ ਹਨ ਪਰ ਪੰਜਾਬ ਸਰਕਾਰ ਦੇ ਕੰਨ 'ਤੇ ਜੂੰਅ ਤੱਕ ਨਹੀਂ ਸਰਕ ਰਹੀ।
ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੇ ਫੜਿਆ ਜ਼ੋਰ, ਥਾਂ-ਥਾਂ ਨਿਕਲੀਆਂ ਰੈਲੀਆਂ