ਰਾਜਸਥਾਨ ਦੇ ਬਾੜਮੇਰ 'ਚ ਮਿਗ-21 ਲੜਾਕੂ ਜਹਾਜ਼ ਹੋਇਆ ਕਰੈਸ਼, ਦੋਵੇਂ ਪਾਇਲਟਾਂ ਦੀ ਹੋਈ ਮੌਤ
MiG-21 Plane Crash : ਰਾਜਸਥਾਨ ਦੇ ਬਾੜਮੇਰ 'ਚ ਭਾਰਤੀ ਫੌਜ ਦਾ ਮਿਗ-21 ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ 'ਚ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ ਹੈ। ਮਿਗ ਜਹਾਜ਼ ਦੇ ਡਿੱਗਦੇ ਹੀ ਇਸ ਨੂੰ ਅੱਗ ਲੱਗ ਗਈ ਅਤੇ ਧੂੰਏਂ ਨਾਲ ਸੜਨ ਲੱਗਾ।ਭਾਰਤੀ ਹਵਾਈ ਸੈਨਾ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮਿਗ-21 ਜਹਾਜ਼ ਦੇ ਦੋਵੇਂ ਪਾਇਲਟਾਂ ਦੀ ਜਾਨ ਚਲੀ ਗਈ।
ਭਾਰਤੀ ਹਵਾਈ ਸੈਨਾ ਉਨ੍ਹਾਂ ਦੇ ਜਾਨੀ ਨੁਕਸਾਨ 'ਤੇ ਡੂੰਘਾ ਅਫਸੋਸ ਕਰਦੀ ਹੈ ਅਤੇ ਦੁਖੀ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ।
ਇਹ ਪਹਿਲੀ ਵਾਰ ਨਹੀਂ ਹੈ ਕਿ ਇਸ ਜਹਾਜ਼ ਨਾਲ ਦੁਰਘਟਨਾ ਹੋਈ ਹੋਵੇ ਪਰ ਪਤਾ ਨਹੀਂ ਕੀ ਕਾਰਨ ਹਨ ਕਿ ਇਸ ਜਹਾਜ਼ ਨੂੰ ਭਾਰਤੀ ਫੌਜ ਤੋਂ ਬਾਹਰ ਨਹੀਂ ਕੀਤਾ ਜਾ ਰਿਹਾ ਹੈ। ਸਾਲ 2021 ਵਿੱਚ ਇਸ ਜਹਾਜ਼ ਨਾਲ ਪੰਜ ਹਾਦਸੇ ਹੋਏ ਸਨ। ਇਸ ਦੇ ਬਾਵਜੂਦ ਇਸ ਜਹਾਜ਼ ਨੂੰ ਭਾਰਤੀ ਹਵਾਈ ਸੈਨਾ ਦੇ ਬੇੜੇ ਤੋਂ ਨਹੀਂ ਹਟਾਇਆ ਗਿਆ। ਇੱਕ ਅੰਕੜੇ ਮੁਤਾਬਕ ਪਿਛਲੇ ਛੇ ਦਹਾਕਿਆਂ ਵਿੱਚ 400 ਤੋਂ ਵੱਧ ਮਿਗ-21 ਹਾਦਸੇ ਹੋਏ ਹਨ, ਜਿਨ੍ਹਾਂ ਵਿੱਚ 200 ਤੋਂ ਵੱਧ ਪਾਇਲਟਾਂ ਦੀ ਜਾਨ ਜਾ ਚੁੱਕੀ ਹੈ। -PTC News