'ਫਲਾਇੰਗ ਸਿੱਖ' ਮਿਲਖਾ ਸਿੰਘ ਦੀ ਮੁੜ ਵਿਗੜੀ ਸਿਹਤ , PGI 'ਚ ਕਰਵਾਇਆ ਗਿਆ ਦਾਖ਼ਲ
ਚੰਡੀਗੜ੍ਹ :ਕੋਰੋਨਾ ਤੋਂ ਠੀਕ ਹੋਣ ਤੋਂ ਤਿੰਨ ਦਿਨ ਬਾਅਦ ਵੀਰਵਾਰ ਨੂੰ 'ਫਲਾਇੰਗ ਸਿੱਖ' ਮਿਲਖਾ ਸਿੰਘ ਦੀ ਅਚਾਨਕ ਸਿਹਤ ਖਰਾਬ ਹੋ ਗਈ ਹੈ। ਵੀਰਵਾਰ ਦੁਪਹਿਰ ਨੂੰ ਆਕਸੀਜਨ ਦਾ ਪੱਧਰ ਹੇਠਾਂ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਦੇ ਕੋਵਿਡ ਵਾਰਡ ਦਾਖਲ ਕਰਵਾਇਆ ਗਿਆ ਹੈ। ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ 'ਚ ਨਵਜੋਤ ਸਿੰਧੂ ਦੀ ਗੁੰਮਸ਼ੁਦਗੀ ਦੇ ਲੱਗੇ ਪੋਸਟਰ, ਲੱਭਣ ਵਾਲੇ ਨੂੰ ਮਿਲੇਗਾ 50 ਹਜ਼ਾਰ ਦਾ ਇਨਾਮ [caption id="attachment_503166" align="aligncenter"] 'ਫਲਾਇੰਗ ਸਿੱਖ' ਮਿਲਖਾ ਸਿੰਘ ਦੀ ਮੁੜ ਵਿਗੜੀ ਸਿਹਤ , PGI 'ਚ ਕਰਵਾਇਆ ਗਿਆ ਦਾਖ਼ਲ[/caption] ਇਥੇ ਉਨ੍ਹਾਂ ਨੂੰ ਆਈਸੀਯੂ ਵਾਰਡ ਵਿਚ ਰੱਖਿਆ ਗਿਆ ਹੈ। ਫਿਲਹਾਲ ਉਸ ਦੀ ਹਾਲਤ ਸਥਿਰ ਹੈ। ਵੀਰਵਾਰ ਨੂੰ ਸਵੇਰ ਤੋਂ ਹੀ ਮਿਲਖਾ ਸਿੰਘ ਬੁਖਾਰ ਨਾਲ ਬੇਚੈਨੀ ਮਹਿਸੂਸ ਕਰ ਰਹੇ ਸੀ। ਮਿਲਖਾ ਦੇ ਬੇਟੇ ਅਤੇ ਗੋਲਫਰ ਜੀਵ ਮਿਲਖਾ ਸਿੰਘ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। [caption id="attachment_503164" align="aligncenter"] 'ਫਲਾਇੰਗ ਸਿੱਖ' ਮਿਲਖਾ ਸਿੰਘ ਦੀ ਮੁੜ ਵਿਗੜੀ ਸਿਹਤ , PGI 'ਚ ਕਰਵਾਇਆ ਗਿਆ ਦਾਖ਼ਲ[/caption] ਪੀਜੀਆਈ ਦੇ ਪ੍ਰੋਫੈਸਰ ਅਸ਼ੋਕ ਕੁਮਾਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਬਿਆਨ ਜਾਰੀ ਕੀਤਾ। ਉਨ੍ਹਾਂ ਦੱਸਿਆ ਕਿ ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਆਕਸੀਜਨ ਦਾ ਪੱਧਰ ਘਟਣ ਤੋਂ ਬਾਅਦ ਕੋਵਿਡ ਹਸਪਤਾਲ ਦੇ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਹੈ। [caption id="attachment_503167" align="aligncenter"] 'ਫਲਾਇੰਗ ਸਿੱਖ' ਮਿਲਖਾ ਸਿੰਘ ਦੀ ਮੁੜ ਵਿਗੜੀ ਸਿਹਤ , PGI 'ਚ ਕਰਵਾਇਆ ਗਿਆ ਦਾਖ਼ਲ[/caption] ਦੱਸ ਦੇਈਏ ਕਿ 91 ਸਾਲਾ ਮਿਲਖਾ ਸਿੰਘ ਨੂੰ ਤਿੰਨ ਦਿਨ ਪਹਿਲਾਂ ਯਾਨੀ 31 ਮਈ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਸੀ। 20 ਮਈ ਨੂੰ ਉਸ ਦੀ ਕੋਵਿਡ ਦੀ ਰਿਪੋਰਟ ਪਾਜ਼ੀਟਿਵ ਆਈ ਪਰ ਉਹਨਾਂ ਦੀ ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੋਂ ਉਸਨੂੰ 31 ਮਈ ਨੂੰ ਛੁੱਟੀ ਦੇ ਦਿੱਤੀ ਗਈ। -PTCNews