Punjab News: ਪੰਜਾਬ 'ਚ ਝੋਨੇ ਦੀ ਲਿਫਟਿੰਗ ਦੇ ਮੁੱਦੇ 'ਤੇ ਸਿਆਸਤ ਗਰਮਾਈ ਹੋਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਵੱਲੋਂ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਆਗੂ ਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ।<iframe src=https://www.facebook.com/plugins/video.php?height=314&href=https://www.facebook.com/ptcnewsonline/videos/865201578735360/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਪਰ ਚੰਡੀਗੜ੍ਹ ਪੁਲਿਸ ਨੇ ਅੱਗੇ ਬੈਰੀਕੇਡ ਲਗਾ ਦਿੱਤੇ ਹਨ। ਨਾਲ ਹੀ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਗਈ ਹੈ। ਚੰਡੀਗੜ੍ਹ ਪੁਲੀਸ ਨੇ ਬੱਸਾਂ ਮੰਗਵਾ ਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਸ ਧਰਨੇ ਦੀ ਅਗਵਾਈ ਕੈਬਨਿਟ ਮੰਤਰੀ ਮਨਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ, ਲਲਿਤ ਸਿੰਘ ਭੁੱਲਰ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਮੰਤਰੀ ਹਰਜੋਤ ਬੈਂਸ ਜ਼ਖਮੀ ਹੋ ਗਏ ਹਨ। ਉਸ ਨੂੰ ਵੀ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।