ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਦਫ਼ਤਰਾਂ ਨੂੰ ਲੈ ਕੇ ਮੰਤਰੀ ਕੁਲਦੀਪ ਧਾਲੀਵਾਲ ਨੇ ਜਾਰੀ ਕੀਤਾ ਫ਼ਰਮਾਨ
ਚੰਡੀਗੜ੍ਹ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਮੁਲਾਜ਼ਮਾਂ ਨੂੰ ਲੈ ਕੇ ਇਕ ਪੱਤਰ ਜਾਰੀ ਕੀਤਾ ਹੈ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਮੇਰੇ ਧਿਆਨ ਵਿੱਚ ਆਇਆ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਦਫ਼ਤਰਾਂ ਵਿੱਚ ਬਹੁਤ ਸਾਰੇ ਮੁਲਾਜ਼ਮਾਂ ਸਮੇਂ ਤੇ ਦਫ਼ਤਰ ਹਾਜ਼ਰ ਨਹੀ ਹੁੰਦੇ, ਜਿਸ ਕਾਰਨ ਦਫ਼ਤਰ ਵਿੱਚ ਆਉਣ ਵਾਲੀ ਪਬਲਿਕ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਮੂਹ ਫੀਲਡ ਦਫ਼ਤਰਾਂ ਵਿੱਚ 28 ਫਰਵਰੀ ਤੱਕ ਬਾਇਓ ਮੈਟ੍ਰਿਕ ਮਸ਼ੀਨਾਂ ਲਗਾਈਆ ਜਾਣ। ਮੰਤਰੀ ਧਾਲੀਵਾਲ ਦਾ ਕਹਿਣਾ ਹੈ ਕਿ 1 ਮਾਰਚ ਤੋਂ ਮੁਲਾਜ਼ਮ ਸਵੇਰੇ 9:00 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਡਿਊਟੀ ਉੱਤੇ ਹਾਜ਼ਰ ਰਹਿਣਗੇ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕੋਈ ਵੀ ਮੁਲਾਜ਼ਮ ਡਿਊਟੀ ਉੱਤੇ ਗੈਰ ਹਾਜ਼ਰ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
- PTC NEWS