ਅਦਾਲਤ ਵੱਲੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

By  Pardeep Singh October 1st 2022 02:42 PM

ਚੰਡੀਗੜ੍ਹ: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ 'ਚ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਸਨ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ, ਪਰ ਫਿਰ ਵੀ ਉਹ ਅਦਾਲਤ 'ਚ ਪੇਸ਼ ਨਹੀਂ ਹੋਏ ਤੇ ਹੁਣ ਗ਼ੈਰ ਜ਼ਮਾਨਤੀ ਵਾਰੰਟ ਕੱਢ ਦਿੱਤੇ ਗਏ ਹਨ।

ਸਾਲ 2020 'ਚ ਪੰਜਾਬ 'ਚ ਬਿਜਲੀ ਦਰਾਂ 'ਚ ਵਾਧੇ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਕੁੱਟਮਾਰ ਦੇ ਮਾਮਲੇ 'ਚ ਅਦਾਲਤ ਨੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਪੁਲਿਸ ਨਾਲ ਹੱਥੋਪਾਈ ਦੀ ਇਹ ਘਟਨਾ ਕਾਂਗਰਸ ਸਰਕਾਰ ਵੇਲੇ ਸਾਲ 2020 ਵਿੱਚ ਵਾਪਰੀ ਸੀ। ਉਸ ਸਮੇਂ ਪੰਜਾਬ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਸੀ। ਇਸ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ 'ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।  ਇਸ ਧਰਨੇ ਦੌਰਾਨ ਪੁਲੀਸ ਨਾਲ ‘ਆਪ’ ਆਗੂਆਂ ਤੇ ਵਰਕਰਾਂ ਦੀ ਝੜਪ ਵੀ ਹੋਈ ਅਤੇ ਝੜਪ ਵਿੱਚ ਕਈ ਪੁਲਿਸ ਮੁਲਾਜ਼ਮ ਤੇ ‘ਆਪ’ ਵਰਕਰ ਜ਼ਖ਼ਮੀ ਵੀ ਹੋਏ। ਚੰਡੀਗੜ੍ਹ ਪੁਲੀਸ ਨੇ ਭਗਵੰਤ ਮਾਨ, ਚੀਮਾ ਅਤੇ ਕਈ ਤਤਕਾਲੀ ਵਿਧਾਇਕਾਂ ਤੇ ਮੌਜੂਦਾ ਮੰਤਰੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਰੰਟ ਜਾਰੀ ਕੀਤੇ ਸਨ, ਪਰ ਫਿਰ ਵੀ ਵਿਧਾਇਕਾ ਅਦਾਲਤ 'ਚ ਪੇਸ਼ ਨਹੀਂ ਹੋਏ ਤਾਂ ਹੁਣ ਗ਼ੈਰ-ਜ਼ਮਾਨਤੀ ਕੱਢ ਦਿੱਤੇ ਗਏ ਹਨ। ਸੈਕਟਰ-3 ਥਾਣੇ ਦੀ ਪੁਲਿਸ ਨੇ ਪਿਛਲੇ ਸਾਲ ਅਦਾਲਤ 'ਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਹ ਵੀ ਪੜ੍ਹੋ:5ਜੀ ਦੀ ਉਡੀਕ ਹੋਈ ਖ਼ਤਮ, ਪੀਐਮ ਮੋਦੀ ਅੱਜ ਕਰਨਗੇ ਹਾਈ ਸਪੀਡ ਇੰਟਰਨੈਟ ਦਾ ਉਦਘਾਟਨ -PTC News

Related Post