ਨਵੀਂ ਦਿੱਲੀ: ਮੋਦੀ ਸਰਕਾਰ ਨੇ ਅਗਲੇ ਡੇਢ ਸਾਲ ਵਿੱਚ 10 ਲੱਖ ਭਰਤੀਆਂ ਕਰਨ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਅਗਲੇ ਡੇਢ ਸਾਲ 'ਚ ਮਿਸ਼ਨ ਮੋਡ 'ਤੇ 10 ਲੱਖ ਲੋਕਾਂ ਦੀ ਭਰਤੀ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਮੋਦੀ ਨੇ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਵਸੀਲਿਆਂ ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਨਿਰਦੇਸ਼ ਦਿੱਤਾ ਹੈ।ਪ੍ਰਧਾਨ ਮੰਤਰੀ ਦਫ਼ਤਰ ਤੋਂ ਟਵੀਟ ਕਰਕੇ ਦੱਸਿਆ ਗਿਆ ਹੈ ਕਿ ਅਗਲੇ ਡੇਢ ਸਾਲ ਵਿੱਚ ਮੋਦੀ ਸਰਕਾਰ 10 ਲੱਖ ਨੌਕਰੀਆਂ ਦੇਵੇਗੀ।
ਵੱਖ-ਵੱਖ ਸਰਕਾਰੀ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਅਸਾਮੀਆਂ ਨੂੰ ਹਰੀ ਝੰਡੀ ਦਿੱਤੀ ਗਈ ਹੈ। ਪੀਐਮਓ ਨੇ ਇੱਕ ਟਵੀਟ ਵਿੱਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਸਰੋਤ ਸਥਿਤੀ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤਾ ਕਿ ਸਰਕਾਰ ਨੂੰ ਅਗਲੇ 1.5 ਸਾਲਾਂ ਵਿੱਚ ਮਿਸ਼ਨ ਮੋਡ ਵਿੱਚ 10 ਲੱਖ ਲੋਕਾਂ ਦੀ ਭਰਤੀ ਕਰਨੀ ਚਾਹੀਦੀ ਹੈ।
ਉਧਰ ਕਾਂਗਰਸੀ ਆਗੂ ਸੁਰਜੇਵਾਲਾ ਨੇ ਟਵੀਟ ਕਰਕੇ ਕਿਹਾ ਹੈ ਕਿ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, 8 ਸਾਲਾਂ ਵਿੱਚ 16 ਕਰੋੜ ਨੌਕਰੀਆਂ ਦਿੱਤੀਆਂ ਜਾਣਗੀਆਂ। ਹੁਣ ਉਹ ਕਹਿ ਰਹੇ ਹਨ ਕਿ 2024 ਤੱਕ ਸਿਰਫ਼ 10 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਸਰਕਾਰੀ ਵਿਭਾਗਾਂ ਵਿੱਚ 60 ਲੱਖ ਅਸਾਮੀਆਂ ਖਾਲੀ ਹਨ, ਕੇਂਦਰ ਸਰਕਾਰ ਵਿੱਚ 30 ਲੱਖ ਅਸਾਮੀਆਂ ਖਾਲੀ ਹਨ। ਜ਼ਮਲੇਬਾਜ਼ੀ ਕਦੋਂ ਤੱਕ?
ਇਹ ਵੀ ਪੜ੍ਹੋ:ਲੁਟੇਰਿਆਂ ਦੇ ਹੌਸਲੇ ਬੁਲੰਦ, ਏਐਸਆਈ ਨੂੰ ਲੁੱਟਣ 'ਚ ਨਾਕਾਮ ਰਹਿਣ 'ਤੇ ਪੱਟ 'ਚ ਮਾਰੀ ਗੋਲ਼ੀ
-PTC News