ਮੁਹਾਲੀ : ਮੁਹਾਲੀ ਦੇ ਇਟੈਲੀਜੈਂਸ ਧਮਾਕਾ ਸਬੰਧੀ ਪ੍ਰੈਸ ਕਾਨਫਰੰਸ ਕਰਦੇ ਹੋਏ ਡੀਜੀਪੀ ਵੀਕੇ ਭਾਵੜਾ ਨੇ ਕਿਹਾ ਕਿ ਧਮਾਕੇ ਸਬੰਧੀ ਜਾਂਚ ਜਾਰੀ ਹੈ ਤੇ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਧਮਾਕੇ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕਮਰੇ ਵਿੱਚ ਕੋਈ ਮੌਜੂਦ ਨਹੀਂ ਸੀ। ਇਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਕੇਸ ਨੂੰ ਹੱਲ ਕਰਨ ਲਈ ਵੱਡੇ ਪੱਧਰ ਉਤੇ ਪੁਲਿਸ ਅਧਿਕਾਰੀ ਲੱਗੇ ਹੋਏ ਹਨ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਇਸ ਸਬੰਧੀ ਲੀਡ ਹੈ ਅਤੇ ਧਮਾਕੇ ਵਿੱਚ ਕਿਹੜੀ ਸਮੱਗਰੀ ਦੀ ਵਰਤੋਂ ਕੀਤੀ ਗਈ ਹੈ ਇਸ ਸਬੰਧੀ ਜਾਂਚ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਲਈ ਚੁਣੌਤੀ ਹੈ ਅਤੇ ਜਲਦ ਇਸ ਮਾਮਲੇ ਨੂੰ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇ ਕੋਈ ਗ੍ਰਿਫਤਾਰੀ ਹੋਈ ਤਾਂ ਇਸ ਦੀ ਜਾਣਕਾਰੀ ਮੀਡੀਆ ਵਿੱਚ ਸਾਂਝੀ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਇਸ ਸਮੇਂ ਕਿਸੇ ਦੀ ਗ੍ਰਿਫ਼ਤਾਰੀ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਜਾਂਚ ਚੱਲ ਰਹੀ ਹੈ, ਇਸ ਸਬੰਧੀ ਜੇ ਕੋਈ ਅਹਿਮ ਜਾਣਕਾਰੀ ਹੋਈ ਤਾਂ ਮੀਡੀਆ ਨਾਲ ਸਾਂਝੀ ਕਰ ਦਿੱਤੀ ਜਾਵੇਗੀ।
ਇਸ ਮਾਮਲੇ ਵਿਚ ਹੁਣ ਨਵਾਂ ਅਪਡੇਟ ਆਇਆ ਹੈ ਕਿ ਮੋਹਾਲੀ ਪੁਲਿਸ ਨੇ ਖੁਲਾਸਾ ਕੀਤਾ ਕਿ ਇਸ ਮਾਮਲੇ ਦੀ ਐਫ.ਆਈ.ਆਰ. ਨੰਬਰ 236/22, ਪੀ.ਐਸ.ਸੋਹਾਣਾ ਦੀ ਅਗਲੀ ਤਫਤੀਸ਼ ਦੌਰਾਨ ਕਈ ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕਰਕੇ ਪੁੱਛਗਿੱਛ ਕੀਤੀ ਗਈ ਹੈ। ਹਮਲੇ ਵਿੱਚ ਵਰਤਿਆ ਗਿਆ ਲਾਂਚਰ ਪੁਲਿਸ ਨੇ ਬਰਾਮਦ ਕਰ ਲਿਆ ਹੈ ਅਤੇ ਮਾਮਲੇ ਵਿੱਚ ਸਾਹਮਣੇ ਆਏ ਸਾਰੇ ਸੁਰਾਗਾਂ ਦੀ ਬਾਰੀਕੀ ਨਾਲ ਪੈਰਵੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੀ ਦਿਨ ਪੰਜਾਬ ਪੁਲਿਸ ਦੇ ਸੈਕਟਰ-77 ਵਿਖੇ ਇੰਟੈਲੀਜੈਂਸ ਹੈੱਡਕੁਆਰਟਰ 'ਚ ਇਕ ਧਮਾਕਾ ਹੋਇਆ। ਇਹ ਧਮਾਕਾ ਸ਼ਾਮ 7:45 ਵਜੇ ਹੋਇਆ ਸੀ। ਪੁਲਿਸ ਦੇ ਬਿਆਨ ਮੁਤਾਬਿਕ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਸੀ। ਮੁਹਾਲੀ 'ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਦਫਤਰ ਦੀ ਇਮਾਰਤ 'ਤੇ ਸ਼ੱਕੀ ਰਾਕੇਟ ਡਿੱਗਣ ਦੀ ਖ਼ਬਰ ਤੋਂ ਬਾਅਦ ਸਨਸਨੀ ਫੈਲ ਗਈ ਸੀ। ਧਮਾਕੇ ਨਾਲ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ ਸਨ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ ਕਰ ਦਿੱਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਸੀ।
ਦੱਸਿਆ ਜਾ ਰਿਹਾ ਹੈ ਕਿ ਸ਼ਾਮ ਕਰੀਬ 7:45 ਵਜੇ ਦਫਤਰ ਦੀ ਤੀਜੀ ਮੰਜ਼ਿਲ 'ਤੇ ਰਾਕੇਟ ਵਰਗੀ ਕੋਈ ਚੀਜ਼ ਟਕਰਾਈ ਸੀ। ਇਸ ਧਮਾਕੇ ਨਾਲ ਦਫਤਰ ਦੀਆਂ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਪੁਲਿਸ ਦੇ ਕਈ ਉੱਚ ਅਧਿਕਾਰੀ ਮੌਕੇ ਉਤੇ ਮੌਜੂਦ ਸਨ ਅਤੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਏ।
ਇਹ ਵੀ ਪੜ੍ਹੋ : ਇਸ ਤਰੀਕ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ , ਲਏ ਜਾਣਗੇ ਅਹਿਮ ਫੈਸਲੇ