ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਮੁਹਾਲੀ ਪੁਲਿਸ ਨੇ ਕੋਰਟ 'ਚ ਪੇਸ਼ ਕੀਤੀ ਚਾਰਜਸ਼ੀਟ

By  Pardeep Singh July 26th 2022 09:54 AM

ਮੋਹਾਲੀ: ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਕਰੀਬ 11 ਮਹੀਨੇ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੋਹਾਲੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਵਿੱਚ ਗੈਂਗਸਟਰ ਭੂਪੀ ਰਾਣਾ ਸਮੇਤ ਛੇ ਮੁਲਜ਼ਮਾਂ ਦੇ ਨਾਂ ਸ਼ਾਮਲ ਹਨ। ਮੁਲਜ਼ਮਾਂ ਵਿੱਚ ਸੱਜਣ ਉਰਫ ਭੋਲੂ, ਅਨਿਲ ਲੱਠ, ਅਜੈ ਉਰਫ ਸੰਨੀ ਉਰਫ ਲੈਫਟੀ, ਗੈਂਗਸਟਰ ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਸ਼ਾਮਲ ਹਨ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 302, 120ਬੀ ਅਤੇ 34 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿੱਕੀ ਮਿੱਡੂਖੇੜਾ ਦਾ ਪਿਛਲੇ ਸਾਲ 7 ਅਗਸਤ ਨੂੰ ਮੁਹਾਲੀ ਵਿੱਚ ਕਤਲ ਕਰ ਦਿੱਤਾ ਗਿਆ ਸੀ। ਉਹ ਆਪਣੇ ਦੋਸਤ ਨੂੰ ਮਿਲਣ ਸੈਕਟਰ-71 ਦੀ ਮਾਰਕੀਟ ਗਿਆ ਸੀ। ਵਿੱਕੀ ਆਪਣੇ ਦੋਸਤ ਦੇ ਪ੍ਰਾਪਰਟੀ ਡੀਲਰ ਦੇ ਦਫਤਰ 'ਚੋਂ ਬਾਹਰ ਨਿਕਲਿਆ ਤਾਂ ਦੋਸ਼ੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਵਿੱਕੀ ਕਰੀਬ ਇੱਕ ਕਿਲੋਮੀਟਰ ਤੱਕ ਦੌੜਿਆ ਪਰ ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕਿਆ। ਉਸ ਨੂੰ ਕਾਤਲਾਂ ਨੇ ਨੌਂ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ।  ਇਸ ਤੋਂ ਬਾਅਦ ਪੁਲੀਸ ਨੇ ਇਸ ਮਾਮਲੇ ਵਿੱਚ ਕਤਲ ਦਾ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਬੰਬੀਹਾ ਗੈਂਗ ਨੇ ਫੇਸਬੁੱਕ 'ਤੇ ਇਕ ਪੋਸਟ ਰਾਹੀਂ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਜ਼ਿੰਮੇਵਾਰੀ ਲਈ। ਉਂਜ ਪੁਲਿਸ ਨੇ ਵੱਖ-ਵੱਖ ਜੇਲ੍ਹਾਂ ਵਿੱਚੋਂ ਕਰੀਬ 26 ਗੈਂਗਸਟਰਾਂ ਨੂੰ ਲਿਆ ਕੇ ਪੁੱਛਗਿੱਛ ਕੀਤੀ ਸੀ। ਇਹ ਵੀ ਪੜ੍ਹੋ:ਸਾਬਕਾ ਮੰਤਰੀ ਵਿਜੇ ਸਿੰਗਲਾ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਮੁਹਾਲੀ ਪੁਲਿਸ ਨੇ ਕੀਤੀ ਚਾਰਜਸ਼ੀਟ ਪੇਸ਼ -PTC News

Related Post