ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹਰ ਵਿਧਾਨ ਸਭਾ ਹਲਕੇ 'ਚ ਖੋਲ੍ਹਿਆ ਜਾਵੇਗਾ ਮੁਹੱਲਾ ਕਲੀਨਿਕ 

By  Pardeep Singh April 29th 2022 07:24 AM

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲ ਦੇ ਹੀ ਵੱਡੇ ਐਲਾਨ ਕੀਤੇ ਜਾ ਰਹੇ ਹਨ। ਬੀਤੀ ਦਿਨੀ ਸਿਹਤ ਵਿਭਾਗ ਦੇ ਸਕੱਤਰ ਵੱਲੋਂ ਸਿਵਲ ਸਰਜਨਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ ਸੀ ਉਸ ਵਿੱਚ ਫੈਸਲਾ ਲਿਆ ਗਿਆ ਹੈ ਕਿ ਹਰ ਵਿਧਾਨ ਸਭਾ ਹਲਕੇ ਵਿਚ ਇਕ ਮੁਹੱਲਾ ਕਲੀਨਿਕ ਖੋਲ੍ਹਿਆ ਜਾਵੇਗਾ ਤਾਂ ਕਿ ਲੋਕ ਆਪਣਾ ਇਲਾਜ ਕਰਵਾ ਸਕਣ।  ਇਸ ਸਬੰਧੀ ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਵੱਲੋਂ ਸਮੂਹ ਸਿਵਲ ਸਰਜਨਾਂ ਨੂੰ ਲਿਖੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਸਬੰਧਿਤ ਵਿਧਾਇਕਾਂ ਨਾਲ ਰਾਬਤਾ ਕਰਕੇ ਮੁਹੱਲਾ ਕਲੀਨਿਕ ਦੇ ਸਥਾਨ ਦੀ ਚੋਣ ਕਰ ਲਈ ਜਾਵੇ।ਪੰਜਾਬ ਸਰਕਾਰ ਵੱਲੋਂ ਦਿੱਲੀ ਮਾਡਲ ਦੇ ਤਹਿਤ ਇਕ ਨਵਾਂ ਕਦਮ ਚੁੱਕਿਆ ਗਿਆ ਹੈ। ਇਹ ਵੀ ਪੜ੍ਹੋ;ਦਿੱਲੀ 'ਚ 12 ਸਾਲ ਬਾਅਦ ਅਪ੍ਰੈਲ ਮਹੀਨੇ ਦਾ ਸਭ ਤੋਂ ਗਰਮ ਦਿਨ, ਗੁਰੂਗ੍ਰਾਮ 'ਚ ਤਾਪਮਾਨ 45 ਡਿਗਰੀ ਤੋਂ ਪਾਰ -PTC News

Related Post