ਮਨੀ ਲਾਂਡਰਿੰਗ ਮਾਮਲਾ: CM ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਹਾਈ ਕੋਰਟ ਨੇ ਦਿੱਤੀ ਜ਼ਮਾਨਤ

By  Riya Bawa July 1st 2022 03:32 PM

Money Laundering Case: ਮਨੀ ਲਾਂਡਰਿੰਗ ਮਾਮਲੇ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਭੁਪਿੰਦਰ ਸਿੰਘ ਹਨੀ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਹਨੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਸੀ। Illegal sand mining case: Bhupinder Singh Honey ਬੀਤੇ ਦਿਨੀ ਜਸਟਿਸ ਅਰਵਿੰਦ ਸਾਂਗਵਾਨ ਨੇ ਹਨੀ ਐਂਡ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਬਿਪਿਨ ਘਈ ਦਾ ਪੱਖ ਸੁਣਨ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਨੇ ਦਾਇਰ ਇਸ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭੁਪਿੰਦਰ ਸਿੰਘ ਹਨੀ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। Illegal sand mining case: Bhupinder Singh Honey ਇਹ ਵੀ ਪੜ੍ਹੋ: Manipur landslide: ਮਣੀਪੁਰ 'ਚ ਜ਼ਮੀਨ ਖਿਸਕਣ ਨਾਲ ਹੁਣ ਤੱਕ 14 ਲੋਕਾਂ ਦੀ ਮੌਤ, ਬਚਾਅ ਕਾਰਜ ਅਜੇ ਵੀ ਜਾਰੀ ਗੌਰਤਲਬ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ 2018 'ਚ ਦਰਜ ਹੋਏ ਇਕ ਕੇਸ 'ਚ ਈਡੀ ਨੇ ਭੁਪਿੰਦਰ ਸਿੰਘ ਹਨੀ ਖਿਲਾਫ਼ ਪਿਛਲੇ ਸਾਲ 30 ਨਵੰਬਰ ਨੂੰ ਕੇਸ ਦਰਜ ਕੀਤਾ ਸੀ। ਮਾਮਲੇ ਦੀ ਦੋ ਮਹੀਨਿਆਂ ਤੋਂ ਵੱਧ ਜਾਂਚ ਤੋਂ ਬਾਅਦ ਜਦੋਂ ਈਡੀ ਨੇ ਛਾਪੇਮਾਰੀ ਕੀਤੀ ਤਾਂ 10 ਕਰੋੜ ਰੁਪਏ ਸਮੇਤ ਕਈ ਹੋਰ ਦਸਤਾਵੇਜ਼ ਜ਼ਬਤ ਕਰ ਲਏ ਗਏ। ਇਸ ਤੋਂ ਬਾਅਦ ਈਡੀ ਨੇ 3 ਫਰਵਰੀ ਨੂੰ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫਤਾਰ ਕਰ ਲਿਆ ਸੀ। -PTC News

Related Post