ਮੂਸੇਵਾਲੇ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਹੀ ਇਹ ਗੱਲ
ਚੰਡੀਗੜ੍ਹ, 4 ਜੂਨ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਚੰਡੀਗੜ੍ਹ ਦੇ ਤਕਨੀਕੀ ਹਵਾਈ ਅੱਡੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕਾ ਧੂਰੀ 'ਚ ਲਾਪਤਾ ਹੋਣ ਦੇ ਲੱਗੇ ਪੋਸਟਰ
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਪਣੇ ਪੁੱਤਰ ਦੇ ਕਤਲ ਦੀ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਨੂੰ ਦੁਹਰਾਉਣ ਲਈ ਪਹਿਲਾਂ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੀ ਮੰਗ ਕੀਤੀ ਸੀ।
ਕੁਝ ਦਿਨ ਪਹਿਲਾਂ ਜਦੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਹਮਦਰਦੀ ਪ੍ਰਗਟ ਕਰਨ ਗਏ ਸਨ ਤਾਂ ਮਾਪਿਆਂ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕਰਾਉਣ ਦੀ ਬੇਨਤੀ ਕੀਤੀ ਸੀ।
ਉਸ ਸਮੇਂ ਗਜੇਂਦਰ ਸ਼ੇਖਾਵਤ ਨੇ ਮਾਪਿਆਂ ਨੂੰ ਕਿਹਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ 4 ਜੂਨ ਨੂੰ ਚੰਡੀਗੜ੍ਹ ਆ ਰਹੇ ਹਨ ਅਤੇ ਉਸ ਵੇਲੇ ਮਰਹੂਮ ਗਾਇਕ ਦੇ ਮਾਪਿਆਂ ਨਾਲ ਇਕੱਤਰਤਾ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ: ਚੰਨੀ ਦੇ ਭਾਣਜੇ ਮਗਰੋਂ ਹੁਣ ਈਡੀ ਨੇ ਭੁਪਿੰਦਰ ਹਨੀ ਦੇ ਸਾਥੀ ਨੂੰ ਵੀ ਕੀਤਾ ਗ੍ਰਿਫ਼ਤਾਰ