ਅੰਮ੍ਰਿਤਸਰ: ਪੰਜਾਬ ਵਿਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਰੋਜ਼ਾਨਾ ਅਖ਼ਬਾਰਾਂ, ਸੋਸ਼ਲ ਮੀਡੀਆ, ਨਿਊਜ਼ ਚੈਨਲਾਂ ਅਤੇ ਹੋਰ ਸੰਚਾਰ ਸਾਧਨਾਂ ਉੱਪਰ ਆਮ ਤੌਰ ’ਤੇ ਸੜਕ ਹਾਦਸਿਆਂ ਦੀਆਂ ਭਿਆਨਕ ਤਸਵੀਰਾਂ ਅਤੇ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ । ਕਈ ਭਿਆਨਕ ਸੜਕ ਹਾਦਸਿਆਂ ਵਿਚ ਪੂਰੇ ਦੇ ਪੂਰੇ ਪਰਿਵਾਰ ਵੀ ਖਤਮ ਹੋ ਜਾਂਦੇ ਹਨ। ਇਕ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ ਸੜਕੀ ਹਾਦਸੇ 'ਚ ਮਾਂ ਤੇ ਪੁੱਤ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਸੁਲਤਾਨਵਿੰਡ ਰੋਡ ਤੇ ਸਥਿਤ ਡਾਇਮੰਡ ਸਟੇਟ ਦੀ ਵਾਸੀ 'ਰਸ਼ਮੀ ਸ਼ਰਮਾ' ਆਪਣੇ ਬੇਟੇ 'ਹਿਤਵਿਕ' ਨੂੰ ਸਕੁਟੀ 'ਤੇ ਸਕੂਲ ਛੱਡਣ ਜਾ ਰਹੀ ਸੀ। ਇਸ ਦੌਰਾਨ ਅਣਪਛਾਤੀ ਗੱਡੀ ਨੇ ਮਗਰੋਂ ਟੱਕਰ ਮਾਰੀ। ਇਸ ਦੌਰਾਨ ਹਸਪਤਾਲ ਲਿਜਾਉਂਦੇ ਰਸਤੇ 'ਚ ਮੌਤ ਹੋ ਗਈ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇੱਥੇ ਦੱਸ ਦੇਈਏ ਕਿ ਅੰਮ੍ਰਿਤਸਰ ਦੇ ਤਾਰਾ ਵਾਲਾ ਪੁਲ 'ਤੇ ਭਿਆਨਕ ਹਾਦਸਾ ਵਾਪਰਿਆ ਹੈ ਦਰਅਸਲ ਆਪਣੇ 4 ਸਾਲਾ ਬੇਟੇ ਨੂੰ ਸਕੂਲ ਛੱਡਣ ਜਾ ਰਹੀ ਇਕ ਔਰਤ ਨੂੰ ਦੂਜੇ ਪਾਸੇ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਦੋਵੇਂ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਮਾਂ ਅਤੇ ਬੱਚੇ ਦੀ ਮੌਤ ਹੋ ਗਈ। ਉਕਤ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਕਤ ਸੜਕ 'ਤੇ ਕੋਈ ਵੀ ਸਪੀਡ ਬਰੇਕਰ ਨਹੀਂ ਹੈ, ਜਿਸ ਕਾਰਨ ਨਿੱਤ ਹਾਦਸੇ ਵਾਪਰਦੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਪੁਲਸ ਨੂੰ ਟੱਕਰ ਮਾਰਨ ਵਾਲੀ ਕਾਰ ਨੂੰ ਟਰੇਸ ਕਰਕੇ ਦੋਸ਼ੀ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੌਕੇ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਵੀ ਸ਼ੁਰੂ ਕਰ ਦਿੱਤੀ ਹੈ, ਜਲਦ ਹੀ ਹਾਦਸੇ ਨੂੰ ਅੰਜਾਮ ਦੇਣ ਵਾਲੇ ਕਾਰ ਚਾਲਕ ਦਾ ਪਤਾ ਲਗਾ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ: ਆਪ ਆਗੂ ਦੀ ਧੱਕੇਸ਼ਾਹੀ 'ਤੇ ਭੜਕੇ ਪਿੰਡ ਵਾਸੀ; ਲਾਭਪਾਤਰੀਆਂ ਨੂੰ ਜ਼ਬਰਦਸਤੀ ਨਿਰਧਾਰਤ ਤੋਂ ਘੱਟ ਕਣਕ ਵੰਡਣ ਦਾ ਮਾਮਲਾ ਗੌਰਤਲਬ ਹੈ ਕਿ ਬਾਤੇ ਦਿਨੀ ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ 'ਤੇ ਇਕ ਭਿਆਨਕ ਹਾਦਸਾ ਵਾਪਰਿਆ ਸੀ, ਦਰਅਸਲ ਪੁਲਸ ਬੈਰੀਕੇਡਿੰਗ ਨੂੰ ਟੱਕਰ ਮਾਰਨ ਵਾਲੇ ਇਕ ਨੌਜਵਾਨ ਦੀ ਬੱਸ ਦੇ ਅੱਗੇ ਆ ਕੇ ਬੱਸ ਹੇਠਾਂ ਕੁਚਲੇ ਜਾਣ ਕਾਰਨ ਮੌਤ ਹੋ ਗਈ, ਜਦਕਿ ਇਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਸੀ। ਨੌਜਵਾਨ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਅੰਮ੍ਰਿਤਸਰ 'ਚ ਦੂਜੇ ਪਾਸੇ ਪਰਿਵਾਰ ਵਾਲਿਆਂ ਨੇ ਸੜਕ ਜਾਮ ਕਰਕੇ ਪ੍ਰਸ਼ਾਸਨ ਖਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ। -PTC News