ਸਾਂਸਦ ਮੈਂਬਰ ਪ੍ਰਨੀਤ ਕੌਰ ਦੀ ਬਾਗੀ ਸੁਰ ਬਰਕਰਾਰ, ਕੈਪਟਨ ਦੀ ਜਿੱਤ ਦਾ ਕੀਤਾ ਦਾਅਵਾ
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੂੰ ਸੀਐਮ ਅਹੁਦੇ ਤੋਂ ਹਟਾਉਣ ਬਾਅਦ ਕਾਂਗਰਸ ਪਾਰਟੀ ਵਿੱਚ ਕਾਟੋ ਕਲੇਸ਼ ਦਿਨੋਂ ਦਿਨ ਵੱਧਦਾ ਹੀ ਗਿਆ ਉੱਥੇ ਹੀ ਪਟਿਆਲਾ ਤੋਂ ਸਾਂਸਦ ਮੈਂਬਰ ਪ੍ਰਨੀਤ ਕੌਰ ਦੀ ਚੋਣਾਂ ਤੋਂ ਬਾਅਦ ਵੀ ਪਾਰਟੀ ਵਿਰੁੱਧ ਬਾਗੀ ਸੁਰ ਕਾਇਮ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਪਟਿਆਲਾ ਤੋਂ ਕੈਪਟਨ ਦੀ ਜਿੱਤ ਦਾ ਦਾਅਵਾ ਕੀਤਾ ਹੈ। ਸਾਂਸਦ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਲੋਕ ਕਾਂਗਰਸ ਦੇ ਆਗੂ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਸੀਟ ਤੋਂ ਜਿੱਤਣ ਵਿੱਚ ਸਫਲ ਹੋਣਗੇ। ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨਾਂ ਦੇ ਭਵਿੱਖ ਨੂੰ ਵੇਖਦੇ ਹੋਏ ਬਦਲਾਅ ਲਿਆਂਦਾ ਜਾਵੇਗਾ। [caption id="attachment_551831" align="aligncenter"] [/caption] ਦਸੰਬਰ ਵਿੱਚ ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਲਈ ਨੋਟਿਸ ਭੇਜਿਆ ਗਿਆ ਸੀ। ਕਾਂਗਰਸ ਪਾਰਟੀ ਵੱਲੋਂ ਪ੍ਰਨੀਤ ਕੌਰ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣ ਜਾ ਰਹੇ ਹਨ। ਨਤੀਜਿਆ ਤੋਂ ਬਾਅਦ ਹੀ ਕਾਂਗਰਸ ਪਾਰਟੀ ਵਿੱਚ ਬਦਲਾਅ ਆਉਣ ਦੀ ਸ਼ੰਕਾ ਪ੍ਰਗਟਾਈ ਜਾ ਸਕਦੀ ਹੈ। ਇਹ ਵੀ ਪੜ੍ਹੋ:ਸਦਾ ਜਵਾਨ ਰਹਿਣ ਲਈ ਖਾਓ ਲਸਣ, ਕੁਦਰਤ ਦਾ ਅਨਮੋਲ ਤੋਹਫਾ -PTC News