ਭਾਰਤ ਦੇ ਇਸ ਸੂਬੇ 'ਚ ਸਾਂਸਦ ਸਿਮਰਨਜੀਤ ਸਿੰਘ ਮਾਨ ਦੀ 'NO ENTRY' ਨੇ ਮਚਾਇਆ ਬਵਾਲ

By  Jasmeet Singh October 17th 2022 09:18 PM

ਚੰਡੀਗੜ੍ਹ, 17 ਅਕਤੂਬਰ: ਪੰਜਾਬ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਬਾਰੇ ਇਸ ਸਮੇਂ ਦੀ ਵੱਡੀ ਖ਼ਬਰ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਜਾ ਰਹੇ ਸਿਮਰਨਜੀਤ ਸਿੰਘ ਮਾਨ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਲਖਨਪੁਰ ਬਾਰਡਰ 'ਤੇ ਰੋਕ ਲਿਆ ਹੈ। ਦੱਸ ਦੇਈਏ ਕਿ ਸਿਮਰਨਜੀਤ ਸਿੰਘ ਮਾਨ ਜੰਮੂ-ਕਸ਼ਮੀਰ ਜਾ ਰਹੇ ਸਨ, ਜਿੱਥੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਦਾਖਲ ਹੋਣ ਤੋਂ ਰੋਕ ਦਿੱਤਾ ਹੈ। ਮਾਨ ਨੂੰ ਇਸ ਤਰ੍ਹਾਂ ਬਾਰਡਰ 'ਤੇ ਰੋਕੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ 'ਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਕਾਬਲੇਗੌਰ ਹੈ ਕਿ ਸਿਮਰਨਜੀਤ ਸਿੰਘ ਮਾਨ ਪੰਜਾਬ ਦੇ ਸੰਗਰੂਰ ਤੋਂ ਸੰਸਦ ਮੈਂਬਰ ਹਨ, ਜਿਨ੍ਹਾਂ ਨੂੰ ਹਾਲ ਹੀ ਵਿੱਚ ਉੱਥੇ ਦੇ ਲੋਕਾਂ ਵਲੋਂ ਸਾਂਸਦ ਚੁਣਿਆ ਗਿਆ। ਸਿਮਰਨਜੀਤ ਸਿੰਘ ਮਾਨ ਜਿੱਥੇ ਆਪਣੇ ਬਿਆਨਾਂ ਨੂੰ ਲੈ ਕੇ ਅਕਸਰ ਵਿਵਾਦਾਂ 'ਚ ਰਹਿੰਦੇ ਹਨ, ਉੱਥੇ ਹੀ ਅੱਜ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕੇ ਜਾਣ ਤੋਂ ਬਾਅਦ ਵੱਡੇ ਹੰਗਾਮੇ ਦੇ ਆਸਾਰ ਲਾਏ ਜਾ ਰਹੇ ਹੈ। -PTC News

Related Post