“ਆਈ ਵਿਸਾਖੀ ਆਈ ਵਿਸਾਖੀ", ਜਾਣੋ ਪਵਿੱਤਰ ਦਿਹਾੜੇ ਨਾਲ ਜੁੜੀਆਂ ਅਹਿਮ ਗੱਲਾਂ
Jagroop Kaur
April 13th 2021 09:42 AM --
Updated:
April 13th 2021 09:48 AM
ਅੱਜ ਦਾ ਦਿਨ ਸਿੱਖ ਇਤਿਹਾਸ ਵਿਚ ਅਹਿਮ ਹੈ , ਅੱਜ ਦੇ ਦਿਨ ਸਾਹਿਬੇ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਵੈਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਕੀਤੀ। ਅੱਜ ਦੇ ਦਿਨ ਹੀ । ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਦਰਸ਼ ਮਨੁੱਖਤਾ ਨੂੰ ਧਾਰਮਿਕ, ਸਮਾਜਿਕ ਤੇ ਰਾਜਨੀਤਕ ਬੰਧਨਾਂ ਤੋਂ ਮੁਕਤ ਕਰਵਾ ਕੇ ਆਜ਼ਾਦ ਕੌਮ ਦੇ ਰੂਪ ਵਿਚ ਪੇਸ਼ ਕੀਤਾ ਸੀ। ਗੁਰੂ ਸਾਹਿਬਾਨ ਜੀ ਨੇ ਇਸੇ ਦਿਸ਼ਾ ਵਿਚ ਕਾਰਜ ਕੀਤਾ ਅਤੇ ਮਿਥੇ ਟੀਚੇ ਦੀ ਪ੍ਰਾਪਤੀ ਲਈ ਯਤਨ ਕੀਤੇ।
READ MORE : New coronavirus restrictions in Delhi will be announced soon: Arvind Kejriwal
ਵਿਸਾਖੀ ਦਾ ਤਿਓਹਾਰ ਪੰਜਾਬ ਲਈ ਸਿਰਫ ਧਾਰਮਿਕ ਅਹਿਮੀਅਤ ਹੀ ਨਹੀਂ ਰੱਖਦਾ ਸਗੋਂ ਇਸ ਦੀ ਆਰਥਿਕ ਤੌਰ ‘ਤੇ ਵੀ ਕਾਫੀ ਅਹਿਮੀਅਤ ਹੈ। ਇਸ ਦਿਨ ਹੀ ਪੰਜਾਬ ਵਿਚ ਰਸਮੀ ਤੌਰ ‘ਤੇ ਕਣਕ ਦੀ ਵਾਢੀ ਸ਼ੁਰੂ ਹੁੰਦੀ ਹੈ। ਖੇਤਾਂ ਵਿੱਚ ਸੋਨੇ ਰੰਗੀਆਂ, ਲਹਿਰਾਉਂਦੀਆਂ, ਪੱਕੀਆਂ ਕਣਕਾਂ ਦੇਖ ਕੇ ਕਿਸਾਨ ਆਪਣੀ ਮਿਹਨਤ ਦੇ ਮੁੱਲ ਨੂੰ ਪੈਂਦਾ ਦੇਖਦੇ ਹਨ। Read More : ਸਾਬਕਾ ਅਕਾਲੀ ਲੀਡਰ ਦਾ ਹੋਇਆ ਦੇਹਾਂਤ , ਰਾਜਨੀਤਿਕ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਵਿਸਾਖੀ ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ।ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। Read More : ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਸਮੂਹ ਲੋਕਾਂ ਨੂੰ ਦਿੱਤੀ ਵਧਾਈਪੰਜਾਬੀ ਕਵੀ ਧਨੀ ਰਾਮ ਚਾਤ੍ਰਿਕ ਨੇ ‘ਵਿਸਾਖੀ ਦਾ ਮੇਲਾ’ ਕਵਿਤਾ ਵਿੱਚ ਪੰਜਾਬ ਦੀਆਂ ਫ਼ਸਲਾਂ ਅਤੇ ਸੱਭਿਆਚਾਰ ਦੇ ਰੰਗ ਨੂੰ ਇੰਝ ਬਿਆਨ ਕੀਤਾ ਹੈ। ਤੂੜੀ ਤੰਦ ਸਾਂਭ ਹਾੜੀ ਵੇਚ ਵੱਟ ਕੇ, ਲੰਬੜਾਂ ਤੇ ਸ਼ਾਹਾਂ ਦਾ ਹਿਸਾਬ ਕੱਟ ਕੇ, ਸੰਮਾਂ ਵਾਲੀ ਡਾਗਾਂ ਉੱਤੇ ਤੇਲ ਲਾਇਕੇ, ਕੱਛੇਮਾਰ ਵੰਝਲੀ ਅਨੰਦ ਛਾ ਗਿਆ, …।
ਵਿਸਾਖੀ ਦਾ ਤਿਉਹਾਰ ਕੇਵਲ ਪੰਜਾਬ ‘ਚ ਹੀ ਨਹੀਂ ਸਗੋਂ ਦੇਸ਼ਾਂ ਵਿਦੇਸ਼ਾਂ ‘ਚ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ।ਇਸ ਦਿਨ ਪੰਜਾਬ ਦੇ ਵੱਖ-ਵੱਖ ਇਲਾਕਿਆ ‘ਚ ਮੇਲੇ ਲੱਗਦੇ ਹਨ ਅਤੇ ਅਤੇ ਲੋਕ ਖੁਸ਼ੀ-ਖੁਸ਼ੀ ਆਪਣੇ ਪਰਿਵਾਰ ਸਮੇਤ ਇਹਨਾਂ ਮੇਲਿਆਂ ਦਾ ਅਨੰਦ ਮਾਣਦੇ ਹਨ।ਇਸ ਦਿਨ ਪੰਜਾਬ ਦਾ ਪਰੰਪਰਾਗਤ ਨਾਚ ਭੰਗੜਾ ਅਤੇ ਗਿੱਧਾ ਕੀਤਾ ਜਾਂਦਾ ਹੈ। ਧਾਰਮਿਕ ਮਹੱਤਤਾ : ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਦਿਨ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਾਤਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ।