ਨਸ਼ਿਆਂ ਸਮੱਗਲਰਾਂ ਖ਼ਿਲਾਫ਼ 400 ਪੁਲਿਸ ਮੁਲਾਜ਼ਮਾਂ ਨੇ ਡਰੋਨ ਦੀ ਮਦਦ ਨਾਲ ਚਲਾਈ ਤਲਾਸ਼ੀ ਮੁਹਿੰਮ

By  Ravinder Singh September 17th 2022 04:34 PM

ਬਠਿੰਡਾ : ਬਠਿੰਡਾ ਪੁਲਿਸ ਵੱਲੋਂ ਜਨਤਾ ਨਗਰ ਇਲਾਕੇ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਚਿੱਟੇ ਦੀ ਸਮੱਗਲਿੰਗ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਅੱਜ ਵੱਡੀ ਕਾਰਵਾਈ ਕੀਤੀ। ਇਸ ਦੌਰਾਨ ਉਨ੍ਹਾਂ ਘਰਾਂ ਦੀ ਤਲਾਸ਼ੀ ਲਈ ਗਈ ਜਿਨ੍ਹਾਂ ਦੇ ਲੋਕਾਂ ਉਤੇ ਪੁਲਿਸ ਨੂੰ ਸ਼ੱਕ ਸੀ। ਇਸ ਛਾਪੇਮਾਰੀ ਦੌਰਾਨ ਕਰੀਬ 400 ਪੁਲਿਸ ਮੁਲਾਜ਼ਮ ਅਤੇ ਸਾਰੇ ਥਾਣਿਆਂ ਦੇ ਐਸਐਚਓ, ਡੀਐਸਪੀ ਸ਼ਾਮਲ ਸਨ। ਨਸ਼ਿਆਂ ਸਮੱਗਲਰਾਂ ਖ਼ਿਲਾਫ਼ 400 ਪੁਲਿਸ ਮੁਲਾਜ਼ਮਾਂ ਨੇ ਡਰੋਨ ਦੀ ਮਦਦ ਨਾਲ ਚਲਾਈ ਤਲਾਸ਼ੀ ਮੁਹਿੰਮਐਸਐਸਪੀ ਨੇ ਵੀ ਮੌਕੇ ਉਤੇ ਪੁੱਜ ਕੇ ਜਾਇਜ਼ਾ ਲਿਆ। ਪੁਲਿਸ ਨੇ ਇਸ ਤਲਾਸ਼ੀ ਮੁਹਿੰਮ ਦੌਰਾਨ ਡ੍ਰੋਨ ਦਾ ਵੀ ਇਸਤੇਮਾਲ ਕੀਤਾ।ਜ਼ਿਕਰਯੋਗ ਹੈ ਕਿ ਚਿੱਟੇ ਦਾ ਨਸ਼ਾ ਇਲਾਕੇ ਵਿਚ ਵੱਧਦਾ ਜਾ ਰਿਹਾ ਹੈ ਅਤੇ ਹਰ ਰੋਜ਼ ਜਨਤਾ ਨਗਰ ਨਗਰ ਇਲਾਕੇ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇਥੇ ਨਸ਼ੇ ਖ਼ਰੀਦਣ ਲਈ ਬਾਹਰ ਤੋਂ ਲੋਕ ਆਉਂਦੇ ਹਨ। ਨਸ਼ਿਆਂ ਸਮੱਗਲਰਾਂ ਖ਼ਿਲਾਫ਼ 400 ਪੁਲਿਸ ਮੁਲਾਜ਼ਮਾਂ ਨੇ ਡਰੋਨ ਦੀ ਮਦਦ ਨਾਲ ਚਲਾਈ ਤਲਾਸ਼ੀ ਮੁਹਿੰਮਇਸ ਕਾਰਨ ਪੁਲਿਸ ਨੇ ਅੱਜ ਸਾਰਾ ਇਲਾਕਾ ਸੀਲ ਕਰਕੇ ਛਾਪੇਮਾਰੀ ਕੀਤੀ ਗਈ ਤੇ ਘਰ-ਘਰ ਦੀ ਤਲਾਸ਼ੀ ਲਈ ਗਈ। ਪੁਲਿਸ ਤੋਂ ਤਲਾਸ਼ੀ ਤੋਂ ਪਹਿਲਾਂ ਇਕ ਸੂਚੀ ਤਿਆਰ ਕੀਤੀ ਗਈ ਸੀ। ਪੁਲਿਸ ਨੇ ਬਾਰੀਕੀ ਨਾਲ ਇਲਾਕੇ ਦੀ ਤਲਾਸ਼ੀ ਲਈ ਅਤੇ ਇਥੇ ਰਹਿਣ ਵਾਲੇ ਲੋਕਾਂ ਕੋਲੋਂ ਪੁੱਛਗਿੱਛ ਵੀ ਕੀਤੀ। ਨਸ਼ਿਆਂ ਸਮੱਗਲਰਾਂ ਖ਼ਿਲਾਫ਼ 400 ਪੁਲਿਸ ਮੁਲਾਜ਼ਮਾਂ ਨੇ ਡਰੋਨ ਦੀ ਮਦਦ ਨਾਲ ਚਲਾਈ ਤਲਾਸ਼ੀ ਮੁਹਿੰਮਐਸਐਸਪੀ ਜੇ.ਐਲਨਚੇਲੀਅਨ ਨੇ ਦੱਸਿਆ ਕਿ ਪੁਲਿਸ ਦੇ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਇਸ ਇਲਾਕੇ ਵਿਚ ਕਿਸੇ ਨੇ ਨਸ਼ੇ ਦੀ ਸਮੱਗਲਿੰਗ ਕੀਤੀ ਤਾ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਉਣ ਵਾਲੇ ਦਿਨਾਂ ਵਿਚ ਇਥੇ ਚੈਕਿੰਗ ਚੱਲਦੀ ਰਹੇਗੀ। ਪੁਲਿਸ ਦੀ ਛਾਪੇਮਾਰੀ ਨਾਲ ਚਿੱਟਾ ਸਮੱਗਲਰ ਵੀ ਘਬਰਾਏ ਹੋਏ ਅਤੇ ਕਈ ਇਲਾਕੇ ਛੱਡ ਕੇ ਵੀ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ਾਮ ਸਮੱਗਲਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਇਹ ਵੀ ਪੜ੍ਹੋ : PM Modi Birthday: ਜਨਮ ਦਿਨ ਮੌਕੇ PM ਮੋਦੀ ਦੇਸ਼ ਨੂੰ ਦੇਣਗੇ BIG ਗਿਫ਼ਟ ! ਜਾਣੋ ਕੀ ਹੋਵੇਗਾ ਖ਼ਾਸ? -PTC News  

Related Post