ਹੁਣ ਤੋਂ 14 ਅਪ੍ਰੈਲ ਨੂੰ ਅਮਰੀਕਾ ਵਿਚ ਮਨਾਇਆ ਜਾਵੇਗਾ 'ਕੌਮੀ ਸਿੱਖ ਦਿਹਾੜਾ'
ਵਾਸ਼ਿੰਗਟਨ, 31 ਮਾਰਚ 2022: ਭਾਰਤੀ ਅਮਰੀਕੀ ਕਾਂਗਰਸਮੈਨ ਰਾਜਾ ਕ੍ਰਿਸ਼ਨਾਮੂਰਤੀ ਸਮੇਤ ਦਰਜਨ ਤੋਂ ਵੱਧ ਸੰਸਦ ਮੈਂਬਰਾਂ ਨੇ ਹਰ ਸਾਲ 14 ਅਪ੍ਰੈਲ ਨੂੰ ਕੌਮੀ ਸਿੱਖ ਦਿਹਾੜੇ ਵਜੋਂ ਮਨਾਉਣ ਲਈ ਪ੍ਰਤੀਨਿਧੀ ਸਭਾ ਵਿੱਚ ਮਤਾ ਪੇਸ਼ ਕੀਤਾ ਹੈ। ਇਹ ਦੇਖਦੇ ਹੋਏ ਕਿ ਸਿੱਖ ਭਾਈਚਾਰੇ, ਜਿਸ ਨੇ 100 ਸਾਲ ਪਹਿਲਾਂ ਸੰਯੁਕਤ ਰਾਜ ਅਮਰੀਕਾ ਵਿੱਚ ਪਰਵਾਸ ਕਰਨਾ ਸ਼ੁਰੂ ਕੀਤਾ ਸੀ, ਨੇ ਸੰਯੁਕਤ ਰਾਜ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਇਹ ਮਤਾ ਸੰਯੁਕਤ ਰਾਜ ਦੇ ਲੋਕਾਂ ਨੂੰ ਮਜ਼ਬੂਤ ਅਤੇ ਪ੍ਰੇਰਿਤ ਕਰਨ ਲਈ ਸਿੱਖ ਭਾਈਚਾਰੇ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਦਾ ਸਨਮਾਨ ਕਰਨ ਅਤੇ 'ਕੌਮੀ ਸਿੱਖ ਦਿਹਾੜਾ' ਮਨਾਉਣ ਲਈ ਅਹੁਦੇ ਦਾ ਸਮਰਥਨ ਕਰਦਾ ਹੈ। ਇਹ ਵੀ ਪੜ੍ਹੋ: ਦਿੱਲੀ ਹਾਈ ਕੋਰਟ ਨੇ ਹਰਿਆਣਾ ਨੂੰ ਦਿੱਤੀ ਜਾਣ ਵਾਲੀ ‘ਅਣਐਲੋਕੇਟਿਡ ਪੂਲ’ ਬਿਜਲੀ 'ਤੇ ਲਗਾਈ ਰੋਕ 28 ਮਾਰਚ ਨੂੰ ਸਦਨ ਵਿੱਚ ਪੇਸ਼ ਕੀਤੇ ਗਏ ਮਤੇ ਨੂੰ ਇੱਕ ਦਰਜਨ ਤੋਂ ਵੱਧ ਸੰਸਦ ਮੈਂਬਰਾਂ ਦੁਆਰਾ ਸਹਿ-ਪ੍ਰਾਯੋਜਿਤ ਕੀਤਾ ਗਿਆ ਸੀ, ਇਸ ਮਤੇ ਦਾ ਸਿੱਖ ਕਾਕਸ ਕਮੇਟੀ, ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਏਜੀਪੀਸੀ) ਵੱਲੋਂ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਵੈਸਾਖੀ ਮੌਕੇ 14 ਅਪ੍ਰੈਲ ਨੂੰ ਹਰ ਵਰ੍ਹੇ ਸਿੱਖਾਂ ਨੂੰ ਸਮਰਪਿਤ ਕਰਨ ਦਾ ਇਹ ਫੈਸਲਾ ਅਮਰੀਕਾ ਸੰਸਦ ਦੇ ਨੁਮਾਇੰਦਿਆਂ ਦੀ 117ਵੀਂ ਕਾਂਗਰਸ ਵੱਲੋਂ ਕੀਤਾ ਗਿਆ ਹੈ। ਮਤੇ ਵਿਚ ਕਿਹਾ ਗਿਆ ਹੈ ਕਿ ਕਰੀਬ 100 ਸਾਲ ਪਹਿਲਾਂ ਅਮਰੀਕਾ ਵਿਖੇ ਆਏ ਸਿੱਖਾਂ ਨੇ ਹੁਣ ਤੱਕ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਹ ਵੀ ਪੜ੍ਹੋ: ਰਮਜ਼ਾਨ ਦੇ ਪਵਿੱਤਰ ਮਹੀਨੇ ’ਚ ਰੋਜ਼ੇਦਾਰ ਬੰਦੀਆਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ ਅਮਰੀਕੀ ਸੰਸਦ ਦੇ ਇਸ ਫੈਸਲੇ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਲਈ ਫਕਰ ਵਾਲੀ ਗੱਲ ਕਿਹਾ ਹੈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆਂ ਵਿਚ ਸਿੱਖਾਂ ਨੇ ਆਪਣੇ ਅਮੀਰ ਸੱਭਿਆਚਾਰ ਅਤੇ ਮਿਹਨਤ ਲਿਆਕਤ ਨਾਲ ਆਪਣੀ ਭਾਵਪੂਰਤ ਹੋਂਦ ਦਰਸਾਈ ਹੈ। -PTC News