ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਨਿਰਾਸ਼ਾਜਨਕ ਹਾਰ ਤੋਂ ਬਾਅਦ ਸੋਨੀਆਂ ਗਾਂਧੀ ਨੇ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਤੇ ਮਨੀਪੁਰ ਵਿੱਚ ਕਾਂਗਰਸ ਪ੍ਰਧਾਨਾਂ ਤੋਂ ਅਸਤੀਫੇ ਦੀ ਮੰਗ ਤੋਂ ਬਾਅਦ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪੁਨਰਗਠਨ ਲਈ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਜਾਣਕਾਰੀ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਕਹਿਣ ਉਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਇਕ ਲਾਈਨ ਦਾ ਅਸਤੀਫਾ ਸੋਨੀਆ ਗਾਂਧੀ ਨੂੰ ਸੌਂਪ ਦਿੱਤਾ। ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਉਤੇ ਸਵਾਲ ਖੜ੍ਹੇ ਹੋ ਰਹੇ ਸਨ, ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਮੰਥਨ ਕਰ ਰਹੀ ਹੈ ਪਰ ਕੱਲ੍ਹ ਸੋਨੀਆ ਗਾਂਧੀ ਵੱਲੋਂ ਪੰਜ ਸੂਬਿਆਂ ਦੇ ਪ੍ਰਧਾਨਾਂ ਨੂੰ ਆਪਣੇ ਅਸਤੀਫੇ ਸੌਂਪਣ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਸੌਂਪ ਦਿੱਤਾ ਹੈ ਇਹ ਵੀ ਪੜ੍ਹੋ : ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਵੱਲੋਂ ਕੱਲ੍ਹ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ