Navjot Singh Sidhu Resign: ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

By  Shanker Badra September 28th 2021 03:06 PM -- Updated: September 28th 2021 03:48 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫ਼ਿਰ ਹਲਚੱਲ ਪੈਦਾ ਹੋ ਗਈ ਹੈ। [caption id="attachment_537544" align="aligncenter"] Navjot Singh Sidhu Resign: ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption] ਜਾਣਕਾਰੀ ਅਨੁਸਾਰ ਉਹ ਪੰਜਾਬ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਨਾਰਾਜ਼ ਸਨ। ਸੂਤਰਾਂ ਅਨੁਸਾਰ ਸੁਖਜਿੰਦਰ ਰੰਧਾਵਾ ਕੋਲ ਗ੍ਰਹਿ ਮੰਤਰਾਲਾ ਆਉਣ 'ਤੇ ਨਵਜੋਤ ਸਿੱਧੂ ਨਿਰਾਜ਼ ਸੀ। ਸਿੱਧੂ ਨੇ ਆਪਣੇ ਅਸਤੀਫ਼ੇ ਦਾ ਪੱਤਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਹੈ। [caption id="attachment_537545" align="aligncenter"] Navjot Singh Sidhu Resign: ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption] ਉਨ੍ਹਾਂ ਨੇ 18 ਜੁਲਾਈ ਨੂੰ ਹੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਅਸਤੀਫ਼ੇ ਤੋਂ ਬਾਅਦ ਨਵਜੋਤ ਸਿੱਧੂ ਨੇ ਕਿਹਾ ਉਹ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਸਮਝੌਤੇ ਨਾਲ ਵਿਅਕਤੀ ਦਾ ਚਰਿੱਤਰ ਤਬਾਹ ਹੋ ਜਾਂਦਾ ਹੈ। ਮੈਂ ਕਾਂਗਰਸ ਲਈ ਕੰਮ ਕਰਦਾ ਰਹਾਂਗਾ। [caption id="attachment_537546" align="aligncenter"] Navjot Singh Sidhu Resign: ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption] ਓਧਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾ ਰਹੇ ਹਨ। ਉਹ ਸ਼ਾਮ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲ ਸਕਦੇ ਹਨ। ਅਜਿਹੀਆਂ ਅਟਕਲਾਂ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। -PTCNews

Related Post