ਬਲਾਚੌਰ ਤੋਂ ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝੱਟਕਾ , 50 ਦੇ ਕਰੀਬ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
ਬਲਾਚੌਰ ਤੋਂ ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝੱਟਕਾ , 50 ਦੇ ਕਰੀਬ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ:ਨਵਾਂਸ਼ਹਿਰ :ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।ਇਸ ਤਰ੍ਹਾਂ ਅਕਾਲੀ -ਭਾਜਪਾ ਨੇ ਵੀ ਪੰਜਾਬ ਅੰਦਰ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। [caption id="attachment_290270" align="aligncenter"] ਬਲਾਚੌਰ ਤੋਂ ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝੱਟਕਾ , 50 ਦੇ ਕਰੀਬ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ[/caption] ਇਸ ਦੌਰਾਨ ਲੋਕ ਸਭਾ ਚੋਣਾਂ ਸਮੇਂ ਬਲਾਚੌਰ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਝੱਟਕਾ ਲੱਗਾ ਹੈ।ਓਥੇ ਪਿੰਡ ਮਝੋਟ ਦੇ 50 ਦੇ ਕਰੀਬ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। [caption id="attachment_290268" align="aligncenter"] ਬਲਾਚੌਰ ਤੋਂ ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝੱਟਕਾ , 50 ਦੇ ਕਰੀਬ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਨੇ ਛੁੱਟੀ ਆਏ ਹੈਡਕਾਂਸਟੇਬਲ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ, ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਟੀ 'ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ ਕੀਤਾ ਹੈ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ