ਮਨੀ ਲਾਂਡਰਿੰਗ ਮਾਮਲੇ 'ਚ ਅਦਾਲਤ ਨੇ ਨਵਾਜ਼ ਸ਼ਰੀਫ ਦੇ ਭਰਾ ਨੂੰ ਭੇਜਿਆ ਜੇਲ੍ਹ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਸ਼ਹਿਬਾਜ਼ ਨੂੰ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਨੇ ਸਤੰਬਰ ਮਹੀਨੇ ਚ ਗ੍ਰਿਫ਼ਤਾਰ ਕੀਤਾ ਸੀ।ਪਾਕਿਸਤਾਨ ਦੇ ਪ੍ਰਮੁੱਖ ਅਤੇ ਨੈਸ਼ਨਲ ਅਸੈਂਬਲੀ 'ਚ ਵਿਰੋਧੀ ਧਿਰ ਦੇ ਨੇਤਾ ਸ਼ਹਿਬਾਜ਼ ਸ਼ਰੀਫ ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਮੰਗਲਵਾਰ ਨੂੰ ਜੇਲ੍ਹ ਭੇਜ ਦਿੱਤਾ ਹੈ । ਸ਼ਹਿਬਾਜ਼ ਨੂੰ ਅਦਾਲਤ ਨੇ 700 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸ਼ਹਿਬਾਜ਼ ਦੀ ਜਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ।ਉਥੇ ਹੀ ਮਾਮਲੇ 'ਚ 29 ਸਤੰਬਰ ਨੂੰ ਜੇਲ੍ਹ ਭੇਜੇ ਗਏ ਸ਼ਹਿਬਾਜ਼ ਨੂੰ ਲਾਹੌਰ ਦੀ ਜਵਾਬਦੇਹੀ ਅਦਾਲਤ ਨੇ ਮੰਗਲਵਾਰ ਨੂੰ ਐੱਨ.ਏ.ਬੀ. ਦੀ ਅਰਜ਼ੀ ਖਾਰਿਜ ਕਰ ਦਿੱਤੀ, ਜਿਸ ਵਿਚ ਸ਼ਹਿਬਾਜ਼ ਦੀ ਹਿਰਾਸਤ ਮਿਆਦ ਵਧਾਉਣ ਦੀ ਅਪੀਲ ਕੀਤੀ ਗਈ ਸੀ। ਪਰ ਇਸ ਨੂੰ ਖਾਰਿਜ ਕਰਦੇ ਹੋਏ ਅਗਲੇ ਹੀ ਦਿਨ 69 ਸਾਲਾ ਸਾਬਕਾ ਮੁੱਖ ਮੰਤਰੀ ਨੂੰ ਅਦਾਲਤ ਨੇ ਸਰੀਰਕ ਰਿਮਾਂਡ 'ਤੇ ਭੇਜ ਦਿੱਤਾ। ਜੇਲ੍ਹ ਭੇਜੇ ਜਾਣ ਤੋਂ ਪਹਿਲਾਂ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜੁਆਬ 'ਚ ਸ਼ਹਿਬਾਜ਼ ਨੇ ਨਵਾਜ਼ ਸ਼ਰੀਫ ਦੇ ਜਵਾਈ ਮੁਹੰਮਦ ਸਫਦਰ ਦੀ ਗ੍ਰਿਫ਼ਤਾਰੀ ਦੇ ਲਈ ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ।ਸਫਦਰ ਨੂੰ ਵਿਰੋਧ ਪ੍ਰਦਰਸ਼ਨ ਦੇ ਬਾਅਦ ਕਰਾਚੀ ਵਿਚ ਉਹਨਾਂ ਦੇ ਹੋਟਲ ਦੇ ਕਮਰੇ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਹਿਬਾਜ਼ ਨੇ ਇਮਰਾਨ ਖਾਨ ਅਤੇ ਐੱਨ.ਏ.ਬੀ. ਦੇ ਵਿਚ ਮਿਲੀਭਗਤ ਹੋਣ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਦੇ ਖਿਲਾਫ਼ ਬਦਲੇ ਦੀ ਕਾਰਵਾਈ ਦੇ ਦੋਸ਼ ਲਗਾਏ।ਨਵਾਜ਼ ਸ਼ਰੀਫ ਦੀ ਬੇਟੀ ਮਰਿਅਮ ਨਵਾਜ਼ ਨੇ ਕਿਹਾ ਕਿ ਸ਼ਹਿਬਾਜ਼ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਕਿਉਂਕਿ ਉਹਨਾਂ ਨੇ ਆਪਣੇ ਭਰਾ ਨਵਾਜ਼ ਸ਼ਰੀਫ ਦਾ ਸਾਥ ਨਹੀਂ ਛੱਡਿਆ।