ਕੋਰੋਨਾ ਦੇ ਨਵੇਂ ਮਾਮਲਿਆਂ 'ਚ ਫਿਰ ਹੋਇਆ ਵਾਧਾ, 24 ਘੰਟਿਆਂ 'ਚ ਮਿਲੇ 2,323 ਮਰੀਜ਼

By  Riya Bawa May 21st 2022 10:29 AM -- Updated: May 21st 2022 10:44 AM

Coronavirus Update:  ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ (COVID19 in India) ਵੱਧ ਰਹੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 2,323 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਕੱਲ੍ਹ ਦੇ ਮੁਕਾਬਲੇ ਇਸ ਵਿੱਚ ਮਾਮੂਲੀ ਵਾਧਾ ਹੋਇਆ ਹੈ। ਸਿਹਤ ਮੰਤਰਾਲੇ ਮੁਤਾਬਕ ਇਸ ਦੌਰਾਨ 25 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਰਿਪੋਰਟ ਦੇ ਮੁਤਾਬਕ, ਕੋਰੋਨਾ ਨੂੰ ਹਰਾਉਣ ਤੋਂ ਬਾਅਦ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ, 2346 ਲੋਕ ਕੋਰੋਨਾ ਤੋਂ ਠੀਕ ਹੋਏ ਹਨ। Coronavirus Update ਇਹ ਵੀ ਪੜ੍ਹੋ: CNG Price: ਮਹਿੰਗਾਈ ਦੀ ਮਾਰ, 6 ਦਿਨਾਂ 'ਚ ਦੂਜੀ ਵਾਰ ਵਧੀਆਂ CNG ਦੀਆਂ ਕੀਮਤਾਂ, ਜਾਣੋ RATE ਕੋਰੋਨਾ ਦੇ ਨਵੇਂ ਮਾਮਲਿਆਂ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦਾ ਗ੍ਰਾਫ ਵੀ ਲਗਾਤਾਰ ਵੱਧ ਰਿਹਾ ਹੈ। ਜਿਸ ਕਾਰਨ ਐਕਟਿਵ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਕਮੀ ਆ ਰਹੀ ਹੈ। ਹੁਣ ਦੇਸ਼ ਵਿੱਚ ਕੁੱਲ 14,996 ਕੋਰੋਨਾ ਮਾਮਲੇ ਐਕਟਿਨ ਹਨ।

ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 48 ਦੀ ਕਮੀ ਦਰਜ ਕੀਤੀ ਗਈ ਹੈ। ਲਾਗ ਦੀ ਰੋਜ਼ਾਨਾ ਦਰ 0.47 ਪ੍ਰਤੀਸ਼ਤ ਹੈ, ਹਫ਼ਤਾਵਾਰੀ ਦਰ 0.51 ਪ੍ਰਤੀਸ਼ਤ ਹੈ। ਇਸ ਦੇ ਨਾਲ ਹੀ, ਦੇਸ਼ ਵਿੱਚ ਕੋਵਿਡ -19 ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,25,94,801 ਹੋ ਗਈ ਹੈ, ਜਦੋਂ ਕਿ ਮੌਤ ਦਰ 1.22 ਪ੍ਰਤੀਸ਼ਤ ਹੈ। Coronavirus Update ਮੰਤਰਾਲੇ ਨੇ ਕਿਹਾ ਕਿ ਦੇਸ਼ ਵਿਆਪੀ ਕੋਵਿਡ-19 ਵਿਰੋਧੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 192.12 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਮਹੱਤਵਪੂਰਨ ਗੱਲ ਇਹ ਹੈ ਕਿ 7 ਅਗਸਤ 2020 ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਅਤੇ 5 ਸਤੰਬਰ 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। Corona virus Cases, corona, covid, covid-19, corona vaccination, india covid update ਕੋਰੋਨਾ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ 2020 ਨੂੰ 90 ਲੱਖ ਨੂੰ ਪਾਰ ਕਰ ਗਏ। -PTC News

Related Post