ਨਵ ਨਿਯੁਕਤ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਸੰਭਾਲਿਆ ਅਹੁਦਾ

By  Ravinder Singh April 9th 2022 05:11 PM

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਪੁਲਿਸ ਦੇ ਉਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ। ਇਸ ਤਹਿਤ ਸੀਨੀਅਰ ਆਈ.ਪੀ.ਐਸ ਅਧਿਕਾਰੀ ਅਰੁਣਪਾਲ ਸਿੰਘ ਨੇ ਅੱਜ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਕਾਰਜਭਾਰ ਸੰਭਾਲਣ ਤੋਂ ਪਹਿਲਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਕ ਹੋ ਕੇ ਪ੍ਰਮਾਤਮਾ ਦਾ ਓਟ ਆਸਰਾ ਲਿਆ, ਜਿਸ ਉਪਰੰਤ ਉਨਾਂ ਦੇ ਦਫਤਰ ਪੁੱਜਣ ਉਤੇ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਨਵ ਨਿਯੁਕਤ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਸੰਭਾਲਿਆ ਅਹੁਦਾਇਸ ਉਪਰੰਤ ਆਪਣੀ ਪਹਿਲੀ ਪ੍ਰੈਸ ਮਿਲਣੀ ਦੌਰਾਨ ਅਰੁਣਪਾਲ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸਨਸੀਬ ਸਮਝਦੇ ਹਨ। ਉਨ੍ਹਾਂ ਨੂੰ 1998 ਤੋਂ ਬਾਅਦ ਮੁੜ ਇਸ ਗੁਰੂ ਨਗਰੀ ਦੇ ਲੋਕਾਂ ਦੀ ਸੇਵਾ ਕਰਨ ਦਾ ਪੰਜਾਬ ਸਰਕਾਰ ਵੱਲੋਂ  ਮੌਕਾ ਦਿੱਤਾ ਗਿਆ ਹੈ, ਕਿਉਂਕਿ ਉਨ੍ਹਾਂ ਨੇ ਆਪਣੀ ਪੁਲਿਸ ਵਿਭਾਗ ਵਿੱਚ ਸਰਵਿਸ ਦੀ ਸ਼ੁਰੂਆਤ ਵੀ ਇਸ ਪਵਿੱਤਰ ਸ਼ਹਿਰ ਤੋਂ ਹੀ ਸ਼ੁਰੂ ਕੀਤੀ ਸੀ। ਨਵ ਨਿਯੁਕਤ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਸੰਭਾਲਿਆ ਅਹੁਦਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਉਤੇ ਜ਼ਿਲ੍ਹੇ  ਅੰਦਰ ਗੈਗਸਟਰਾਂ ਅਤੇ ਨਸ਼ਾ ਸਮੱਗਲਰਾਂ ਦਾ ਖਾਤਮਾ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਕਰਨ ਦੇ ਨਾਲ ਇਹ ਸ਼ਹਿਰ ਟੂਰਸਿਟ ਹੱਬ ਹੋਣ ਕਰਕੇ ਇਥੇ ਆਉਂਦੇ ਸੈਲਾਨੀਆਂ ਲਈ ਆਵਾਜਾਈ ਦੀਆਂ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਟ੍ਰੈਫਿਕ ਸਿਸਟਮ ਵਿੱਚ ਸੁਧਾਰ ਲਿਆਂਦਾ ਜਾਏਗਾ। ਉਨ੍ਹਾਂ ਨੇ ਸ਼ਹਿਰ ਵਾਸੀਾਂ ਤੇ ਪ੍ਰੈਸ ਤੋਂ ਪੁਲਿਸ ਨਾਲ ਸਹਿਯੋਗ ਕਰਨ ਦੀ ਮੰਗ ਕੀਤੀ। ਨਵ ਨਿਯੁਕਤ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਸੰਭਾਲਿਆ ਅਹੁਦਾਇਸ ਤੋਂ ਪਹਿਲਾਂ ਸਵੇਰੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਸੱਚੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਲਈ ਪੁੱਜੇ ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਬਾਣੀ ਦਾ ਆਨੰਦ ਮਾਣਿਆ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨਿਸ਼ਾਨ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਹਰਿੰਦਰ ਸਿੰਘ ਨੇ ਅਰੁਣੁਪਾਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਵੀ ਪੜ੍ਹੋ : ਡਰੈਸ ਕੋਡ 'ਚ ਟਿੱਕੀਆਂ ਤੇ ਚਾਟ ਪਾਪੜੀ ਵੇਚਦੇ ਨੇ ਇਹ ਲੜਕੇ, ਲੋਕਾਂ ਨੂੰ ਅਨੋਖਾ ਤਰੀਕਾ ਆਇਆ ਪਸੰਦ

Related Post