ਪੰਜਾਬ ਦੇ 100 ਪਿੰਡ ਅਜੇ ਵੀ ਹੜ੍ਹ ਦੀ ਲਪੇਟ 'ਚ!, ਅੱਜ ਤੋਂ ਖੁੱਲ੍ਹਣਗੇ ਸਕੂਲ

Punjab News: ਮੀਂਹ ਅਤੇ ਹੜ੍ਹਾਂ ਕਾਰਨ ਬੰਦ ਪਏ ਪੰਜਾਬ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 17 ਜੁਲਾਈ ਯਾਨੀ ਅੱਜ ਨੂੰ ਆਮ ਦਿਨਾਂ ਵਾਂਗ ਖੁੱਲ੍ਹਣਗੇ।

By  Amritpal Singh July 17th 2023 08:28 AM

Punjab News: ਮੀਂਹ ਅਤੇ ਹੜ੍ਹਾਂ ਕਾਰਨ ਬੰਦ ਪਏ ਪੰਜਾਬ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 17 ਜੁਲਾਈ ਯਾਨੀ ਅੱਜ ਨੂੰ ਆਮ ਦਿਨਾਂ ਵਾਂਗ ਖੁੱਲ੍ਹਣਗੇ। ਐਤਵਾਰ ਨੂੰ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੰਚਾਇਤ ਵਿਭਾਗ, ਸਿੱਖਿਆ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸਿੰਚਾਈ ਵਿਭਾਗ, ਲੋਕ ਨਿਰਮਾਣ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਕੂਲਾਂ ਦੀਆਂ ਇਮਾਰਤਾਂ ਵਿਦਿਆਰਥੀਆਂ ਲਈ ਸੁਰੱਖਿਅਤ ਹਨ।

ਵਿਦਿਆਰਥੀਆਂ ਦੀ ਸੁਰੱਖਿਆ

ਸਾਰੇ ਸਕੂਲਾਂ ਦੇ ਮੁਖੀਆਂ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਗਈਆਂ। ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲ ਮੁਖੀ ਅਤੇ ਸਕੂਲ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗੀ। ਹਦਾਇਤ ਕੀਤੀ ਗਈ ਹੈ ਕਿ ਜੇਕਰ ਕਿਸੇ ਸਕੂਲ ਜਾਂ ਖੇਤਰ ਵਿੱਚ ਪਾਣੀ ਭਰ ਜਾਂਦਾ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਸਬੰਧਤ ਜ਼ਿਲ੍ਹੇ ਦੇ ਡੀਸੀ ਅਜਿਹੇ ਸਕੂਲਾਂ ਵਿੱਚ ਪੜ੍ਹਾਈ ਮੁੜ ਸ਼ੁਰੂ ਕਰਨ ਬਾਰੇ ਆਪਣੇ ਪੱਧਰ ’ਤੇ ਫੈਸਲਾ ਲੈਣਗੇ ਅਤੇ ਲੋੜ ਪੈਣ ’ਤੇ ਅਜਿਹੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾ ਸਕਦੀਆਂ ਹਨ। 

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸੋਮਵਾਰ ਤੋਂ ਦੋ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਮੁਤਾਬਕ ਸੋਮਵਾਰ ਅਤੇ ਮੰਗਲਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਬਾਰਿਸ਼ ਹੋਵੇਗੀ। ਬੁੱਧਵਾਰ ਅਤੇ ਵੀਰਵਾਰ ਨੂੰ ਵੀ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਹਿਮਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਦੀ ਚਿਤਾਵਨੀ ਤੋਂ ਬਾਅਦ ਪੰਜਾਬ 'ਚ ਦਰਿਆਵਾਂ ਦੇ ਪਾਣੀ ਦਾ ਪੱਧਰ ਵਧ ਸਕਦਾ ਹੈ।

Related Post