ਨਸ਼ੇ ਦੀ ਓਵਰਡੋਜ਼ ਨਾਲ 15 ਸਾਲਾਂ ਨੌਜਵਾਨ ਦੀ ਮੌਤ

By  Pardeep Singh January 17th 2023 04:14 PM

ਤਰਨਤਾਰਨ: ਤਰਨਤਾਰਨ ਦੇ ਪਿੰਡ ਅੱਲੋਵਾਲ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਅਰਸ਼ਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ 15 ਸਾਲ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਰਨ ਮੌਤ ਹੋ ਗਈ ਹੈ ਪੂਰੇ ਇਲਾਕੇ ਵਿੱਚ ਸੋਗ ਹੈ।

ਪਰਿਵਾਰਿਕ ਮੈਬਰਾਂ ਨੇ ਦੱਸਿਆ ਹੈ ਕਿ ਅਰਸ਼ਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ। ਬੀਤੇ ਕੱਲ ਉਹ ਘਰੋਂ ਕਿਸੇ ਘਰੇਲੂ ਕੰਮ ਲਈ ਬਾਹਰ ਗਿਆ ਸੀ ਅਤੇ ਪਤਾ  ਉਸਨੇ ਆਪਣੇ ਦੋਸਤ ਨਾਲ ਮਿਲ ਕੇ ਨਸ਼ਾ ਖਰੀਦ ਕੇ ਟੀਕਾ ਲਗਾ ਲਿਆ ਅਤੇ ਉਸਦੀ ਹਾਲਤ ਖ਼ਰਾਬ ਹੋ ਗਈ।

ਪਰਿਵਾਰ ਦਾ ਕਹਿਣਾ ਹੈ ਕਿ ਅਤੇ ਉਸਦੇ ਦੋਸਤ ਵੱਲੋਂ ਪਰਿਵਾਰਿਕ ਮੈਂਬਰਾ ਨੂੰ ਫੋਨ ਕਰ ਸੂਚਿਤ ਕੀਤਾ ਗਿਆ ਅਤੇ ਅਰਸ਼ਪ੍ਰੀਤ ਨੂੰ ਡਾਕਟਰ ਕੋਲ ਲੈ ਜਾਇਆ ਗਿਆ ਅਤੇ ਓਥੋਂ ਹਾਲਤ ਜਿਆਦਾ ਵਿਗੜਨ ਕਾਰਨ ਅੰਮ੍ਰਿਤਸਰ ਹਸਪਤਾਲ ਭੇਜਿਆਂ ਗਿਆ ਜਿੱਥੇ ਉਸਦੀ ਮੌਤ ਹੋ ਗਈ। 

Related Post