Bathinda: ਨਹਿਰ 'ਚ ਡੁੱਬੇ 2 ਨੌਜਵਾਨ, ਰਾਜਸਥਾਨ ਦਾ ਰਹਿਣ ਵਾਲਾ ਹੈ ਇੱਕ ਨੌਜਵਾਨ
ਬਠਿੰਡਾ ਦੀ ਸਰਹਿੰਦ ਨਹਿਰ ਵਿੱਚ ਨਹਾਉਣ ਗਏ ਦੋ ਨੌਜਵਾਨ ਪਾਣੀ ਵਿੱਚ ਡੁੱਬ ਗਏ, ਜਿਹਨਾਂ ਦੀ ਭਾਲ ਕੀਤੀ ਜਾ ਰਹੀ ਹੈ।
2 Youths Drowned Canal: ਬਠਿੰਡਾ ਦੀ ਸਰਹਿੰਦ ਨਹਿਰ ਵਿੱਚ ਨਹਾਉਣ ਗਏ ਦੋ ਨੌਜਵਾਨ ਪਾਣੀ ਵਿੱਚ ਡੁੱਬ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਸਹਾਰਾ ਜਨ ਸੇਵਾ ਸੰਸਥਾ ਦੇ ਵਲੰਟੀਅਰ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ। ਟੀਮ ਨੇ ਨਹਿਰ ਵਿੱਚ ਡੁੱਬੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਨੌਜਵਾਨ ਬਠਿੰਡਾ ਦੀ ਸਰਹਿੰਦ ਨਹਿਰ ’ਤੇ ਨਹਾਉਣ ਲਈ ਆਏ ਸਨ। ਇਸੇ ਦੌਰਾਨ ਉਹ ਪਾਣੀ ਵਿੱਚ ਡੁੱਬ ਗਏ, ਜਿਹਨਾਂ ਦੀ ਭਾਲ ਕੀਤੀ ਜਾ ਰਹੀ ਹੈ। NDRF ਟੀਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਚਸ਼ਮਦੀਦ ਦਾ ਬਿਆਨ
ਚਸ਼ਮਦੀਦੀ ਸੰਤੋਸ਼ ਨੇ ਦੱਸਿਆ ਕਿ ਕੁਝ ਨੌਜਵਾਨ ਨਹਿਰ ਵਿੱਚ ਨਹਾਉਣ ਲਈ ਆਏ ਸਨ ਤੇ ਉਹ ਕਹਿ ਰਹੇ ਸਨ ਕਿ ਸਾਨੂੰ ਤੈਰਨਾ ਆਉਂਦਾ ਹੈ। ਉਹਨਾਂ ਦੱਸਿਆ ਕਿ ਜਦੋਂ ਉਹਨਾਂ ਨੌਜਵਾਨਾਂ ਨੇ ਪਾਣੀ ਵੀ ਛਾਲਾ ਮਾਰੀਆ ਤਾਂ ਕੁਝ ਨੌਜਵਾਨ ਦਾ ਬਾਹਰ ਆ ਗਏ ਤੇ ਪਾਣੀ ਦੇ ਤੇਜ਼ ਵਹਾਅ ਕਾਰਨ 2 ਨੌਜਵਾਨ ਰੁੜ ਗਏ, ਜਿਹਨਾਂ ਦੀ ਭਾਲ ਕੀਤੀ ਜਾ ਰਹੀ ਹੈ। ਸੰਤੋਸ਼ ਨੇ ਦੱਸਿਆ ਕਿ ਅਸੀਂ ਉਹਨਾਂ ਨੂੰ ਰੋਕਿਆ ਵੀ ਸੀ, ਪਰ ਉਹ ਰੁਕੇ ਨਹੀਂ।
ਰਾਜਸਥਾਨ ਦਾ ਰਹਿਣ ਵਾਲਾ ਹੈ ਇੱਕ ਨੌਜਵਾਨ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਨੌਜਵਾਨ ਦੀ ਪਛਾਣ ਰਾਹੁਲ ਵਾਸੀ ਜੈਪੁਰ, ਰਾਜਸਥਾਨ ਵਜੋਂ ਹੋਈ ਹੈ, ਜਦਕਿ ਦੂਜੇ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਦੋਵਾਂ ਨੌਜਵਾਨਾਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ: ਭਾਜਪਾ ਨਾਲ ਗਠਜੋੜ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਤੇ ਸਟੈਫਲਨ ਡੌਨ ਦੇ ਗੀਤ 'Dilemma' ਦੀ ਵੀਡੀਓ ਹੋਈ ਰਿਲੀਜ਼, ਬਾਪੂ ਬਲਕੌਰ ਸਣੇ ਨਜ਼ਰ ਆਇਆ ਪਿੰਡ ਮੂਸਾ ਦਾ ਅਨੋਖਾ ਨਜ਼ਾਰਾ