ਫਿਰੌਤੀ ਨੂੰ ਲੈ ਕੇ ਨੌਜਵਾਨ ਦਾ ਕਤਲ ਮਾਮਲਾ, ਪੁਲਿਸ ਨੇ ਖੇਤਾਂ ’ਚ ਦੱਬੀ ਲਾਸ਼ ਕੀਤੀ ਬਰਾਮਦ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਵਿੱਚ ਫਿਰੌਤੀ ਦੇ ਲਈ ਹੋਰ ਕਤਲ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਮੁਕਤਸਰ ਸਾਹਿਬ ਦੇ ਕੋਟਭਾਈ ਵਿਖੇ 25 ਨਵੰਬਰ ਨੂੰ ਅਗਵਾ ਕੀਤੇ ਹਰਮਨ ਸਿੰਘ ਦਾ ਅਗਵਾਕਾਰਾਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਅਗਵਾਕਾਰਾਂ ਨੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ।
ਦੱਸਿਆ ਜਾ ਰਿਹਾ ਹੈ ਕਿ ਇਸ ਗਿਰੋਹ ਦੇ 10 ਤੋਂ ਜਿਆਦਾ ਮੈਂਬਰ ਹਨ ਜੋ ਲੋਕਾਂ ਨੂੰ ਅਗਵਾ ਕਰਕੇ ਫਿਰੌਤੀ ਮੰਗਦੇ ਹਨ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਵਿੱਚ ਸ਼ਾਮਲ ਗਿਰੋਹ ਦੇ ਕੁਝ ਮੈਂਬਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਨ੍ਹਾਂ ਵੱਲੋਂ ਪਹਿਲਾਂ ਵੀ ਫਿਰੌਤੀ ਦੇ ਲਈ ਇੱਕ ਆਦਮੀ ਦਾ ਕਤਲ ਕੀਤਾ ਜਾ ਚੁੱਕਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਅਗਵਾਕਾਰਾਂ ਨੇ ਹਰਮਨ ਦੀ ਲਾਸ਼ ਨੂੰ ਲੰਬੀ ਦੇ ਪਿੰਡ ਸ਼ਾਮਖੇੜਾ 'ਚ ਦੱਬਿਆ ਹੋਇਆ ਸੀ ਜਿਸ ਨੂੰ ਪੁਲਿਸ ਨੇ ਬਰਾਮਦ ਕਰ ਲਈ ਹੈ। ਮੁਲਜ਼ਮਾਂ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਸਬੰਧੀ ਖੁਲਾਸਾ ਹੋਇਆ ਹੈ।
ਫਿਲਹਾਲ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਐਸਐਸਪੀ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਤਾਰ ਰਾਜਸਥਾਨ ਨਾਲ ਜੁੜੇ ਹੋਏ ਹਨ। ਖੈਰ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਮੁੜ ਹਾਈ ਕੋਰਟ ਪਹੁੰਚਿਆ ਵਕੀਲਾਂ 'ਤੇ NIA ਦੀ ਛਾਪੇਮਾਰੀ ਦਾ ਮਾਮਲਾ