ਬਰਨਾਲਾ 'ਚ ਕਣਕ ਦੀ ਬਿਜਾਈ ਦੌਰਾਨ ਸੁਪਰਸੀਡਰ ਮਸ਼ੀਨ ਦੀ ਲਪੇਟ 'ਚ ਆਇਆ 20 ਸਾਲਾ ਨੌਜਵਾਨ

Punjab News: ਪੰਜਾਬ ਦੇ ਬਰਨਾਲਾ ਵਿੱਚ ਅੱਜ ਖੇਤਾਂ ਵਿੱਚ ਕੰਮ ਕਰਦੇ ਸਮੇਂ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

By  Amritpal Singh November 27th 2024 08:07 PM

Punjab News: ਪੰਜਾਬ ਦੇ ਬਰਨਾਲਾ ਵਿੱਚ ਅੱਜ ਖੇਤਾਂ ਵਿੱਚ ਕੰਮ ਕਰਦੇ ਸਮੇਂ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਲਾਸ਼ ਦੇ ਟੁਕੜੇ-ਟੁਕੜੇ ਹੋ ਗਏ।

ਇਹ ਘਟਨਾ ਸ਼ਾਮ 4 ਵਜੇ ਵਾਪਰੀ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਪਿੰਡ ਦੇ ਲੋਕ ਪਹੁੰਚੇ  ਉਸ ਦੀ ਮਦਦ ਲਈ ਆਏ ਤਾਂ ਉਸ ਦੀ ਲਾਸ਼ ਦੇ ਟੁਕੜੇ-ਟੁਕੜੇ ਹੋ ਚੁੱਕੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਤਪਾ ਮੰਡੀ ਨੇੜਲੇ ਪਿੰਡ ਭੈਣੀ ਫੱਤਾ ਵਿੱਚ 20 ਸਾਲਾ ਨੌਜਵਾਨ ਸੁਖਬੀਰ ਸਿੰਘ ਪੁੱਤਰ ਜਗਰਾਜ ਸਿੰਘ ਆਪਣੇ ਖੇਤ ਵਿੱਚ ਸੁਪਰਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕਰ ਰਿਹਾ ਸੀ। ਉਹ ਟਰੈਕਟਰ ਦੀ ਸੀਟ 'ਤੇ ਬੈਠਾ ਸੀ। ਇਸ ਦੌਰਾਨ ਉਹ ਟਰੈਕਟਰ ਦੇ ਪਿੱਛੇ ਲੱਗੀ ਸੁਪਰਸੀਡਰ ਮਸ਼ੀਨ ਨੂੰ ਦੇਖਣ ਲੱਗਾ, ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਜ਼ਮੀਨ 'ਤੇ ਡਿੱਗ ਗਿਆ।

ਫਿਰ ਉਹ ਸੁਪਰਸੀਡਰ ਮਸ਼ੀਨ ਵਿੱਚ ਫਸ ਗਿਆ ਅਤੇ ਸੁਪਰਸੀਡਰ ਨੇ ਉਸਦੇ ਸਰੀਰ ਦੇ ਟੁਕੜੇ ਕਰ ਦਿੱਤੇ। ਇਹ ਨਜ਼ਾਰਾ ਇੰਨਾ ਭਿਆਨਕ ਸੀ ਕਿ ਦੇਖਿਆ ਹੀ ਨਹੀਂ ਜਾ ਸਕਦਾ ਸੀ। ਇਸ ਘਟਨਾ ਕਾਰਨ ਪੂਰੇ ਬਰਨਾਲਾ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਭਲਕੇ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।


Related Post