2015 Bargari sacrilege case: 2015 ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੰਦੀਪ ਬਰੇਟਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
2015 Bargari sacrilege case: ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਸੰਦੀਪ ਬਰੇਟਾ ਦਾ ਨਾਂ ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਆਉਂਦਾ ਹੈ।
ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਅਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ। ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਟੀਮ ਬੰਗਲੌਰ ਲਈ ਰਵਾਨਾ ਹੋ ਗਈ ਹੈ।
ਇਸ ਤੋਂ ਇਲਾਵਾ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੋਂ ਘਟਨਾਵਾਂ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਪਹਿਲਾਂ ਹੀ ਰਾਮ ਰਹੀਮ ਅਤੇ ਹੋਰ ਡੇਰਾ ਸਮਰਥਕਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਅਤੇ ਇਨ੍ਹੀਂ ਦਿਨੀਂ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਪਰ ਸੁਪਰੀਮ ਕੋਰਟ ਨੇ ਦੋਸ਼ੀ ਡੇਰਾ ਸਮਰਥਕਾਂ ਦੀ ਪਟੀਸ਼ਨ 'ਤੇ ਤਿੰਨੋਂ ਕੇਸ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੇ ਹਨ।
ਇਹ ਹੈ ਪੂਰਾ ਮਾਮਲਾ
1 ਜੂਨ 2015 ਨੂੰ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ ਬੀੜ ਸਾਹਿਬ ਚੋਰੀ ਹੋਇਆ ਸੀ। ਪਿੱਛਲੇ ਸਾਲ ਜੁਲਾਈ ਵਿੱਚ ਰਾਮ ਰਹੀਮ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ 'ਚ ਰਾਮ ਰਹੀਮ ਨੂੰ ਮਿਲਾ ਕਿ ਕੁੱਲ੍ਹ 11 ਆਰੋਪੀ ਸੀ ਜਿਨ੍ਹਾਂ ਵਿੱਚ ਇੱਕ (ਮਹਿੰਦਰ ਪਾਲ ਬਿੱਟੂ) ਦਾ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: IMD Issues Alert: ਜਾਣੋ ਪੰਜਾਬ ’ਚ ਅੱਤ ਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ ?; ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ