206 ਪੰਚਾਇਤਾਂ 'ਤੇ ਰੋਕ ਦਾ ਮਾਮਲਾ; ਪੰਜਾਬ ਸਰਕਾਰ ਨੇ ਹਾਈਕੋਰਟ 'ਚ ਅਰਜ਼ੀ ਦਾਖਲ ਕਰਕੇ 14 ਨੂੰ ਮੰਗੀ ਸੁਣਵਾਈ
Panchayat Elections 2024 : ਪੰਜਾਬ ਸਰਕਾਰ ਨੇ 206 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ 'ਤੇ ਰੋਕ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ 'ਚ ਹੀ ਅਰਜ਼ੀ ਦਾਖਲ ਕੀਤੀ ਹੈ। ਸਰਕਾਰ ਨੇ ਹਾਈਕੋਰਟ ਤੋਂ ਮਾਮਲੇ 'ਚ 14 ਅਕਤੂਬਰ ਨੂੰ ਸੁਣਵਾਈ ਦੀ ਮੰਗ ਕੀਤੀ ਹੈ।
Punjab Panchayat Elections 2024 : ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ ਹੈ। ਪੰਜਾਬ ਸਰਕਾਰ 206 ਪੰਚਾਇਤਾਂ 'ਤੇ ਹਾਈਕੋਰਟ ਵੱਲੋਂ ਰੋਕ ਲਾਏ ਜਾਣ ਦੇ ਮਾਮਲੇ 'ਚ ਸੁਪਰੀਮ ਕੋਰਟ ਦਾ ਰੁਖ ਨਹੀਂ ਕਰੇਗੀ। ਪੰਜਾਬ ਸਰਕਾਰ ਨੇ 206 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ 'ਤੇ ਰੋਕ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ 'ਚ ਹੀ ਅਰਜ਼ੀ ਦਾਖਲ ਕੀਤੀ ਹੈ। ਸਰਕਾਰ ਨੇ ਹਾਈਕੋਰਟ ਤੋਂ ਮਾਮਲੇ 'ਚ 14 ਅਕਤੂਬਰ ਨੂੰ ਸੁਣਵਾਈ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਲੰਘੇ ਬੁੱਧਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਚੋਣਾਂ ਲਈ ਨਾਮਜ਼ਦਗੀਆਂ ਦੌਰਾਨ ਧਾਂਦੀਆਂ ਦੇ ਮੱਦੇਨਜ਼ਰ ਦਾਖਲ ਕਰੀਬ 250 ਪਟੀਸ਼ਨਾਂ ਵਾਲੀਆਂ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਪੰਚਾਇਤਾਂ ਦੀ ਚੋਣ 'ਤੇ ਰੋਕ ਦੇ ਹਾਈਕੋਰਟ ਦੇ ਹੁਕਮਾਂ ਖਿਲਾਫ਼ ਸੁਪਰੀਮ ਕੋਰਟ ਨਹੀਂ ਜਾਵੇਗੀ। ਫਿਲਹਾਲ ਪੰਜਾਬ ਸਰਕਾਰ ਨੇ ਹਾਈਕੋਰਟ 'ਚ ਹੀ ਅਰਜ਼ੀ ਦਾਇਰ ਕਰਕੇ ਮਾਮਲੇ ਦੀ ਸੁਣਵਾਈ 16 ਅਕਤੂਬਰ ਦੀ ਬਜਾਏ 14 ਅਕਤੂਬਰ ਨੂੰ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਅੱਜ ਹਾਈਕੋਰਟ 'ਚ ਅਰਜ਼ੀ ਦਾਇਰ ਕੀਤੀ ਗਈ ਹੈ।
ਦੱਸ ਦਈਏ ਕਿ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣ ਕਾਰਨ ਸਰਕਾਰ ਇਸ ਮਾਮਲੇ ਦੀ ਸੁਣਵਾਈ 14 ਅਕਤੂਬਰ ਨੂੰ ਕਰਨ ਦੀ ਮੰਗ ਕਰ ਰਹੀ ਹੈ।