Gurdaspur News : ਛੁੱਟੀ 'ਤੇ ਆਏ ਫੌਜੀ ਦੀ ਭੇਤਭਰੇ ਹਾਲਾਤਾਂ 'ਚ ਨਾਲੇ 'ਚੋਂ ਮਿਲੀ ਲਾਸ਼, ਲਖਨਊ 'ਚ ਤੈਨਾਤ ਸੀ ਗੁਰਪ੍ਰੀਤ ਸਿੰਘ

Gurdaspur Crime : ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਅਤੇ ਰਿਸ਼ਤੇਦਾਰ ਬਿਕਰਮਜੀਤ ਸਿੰਘ ਨੇ ਦੱਸਿਆ ਗੁਰਪ੍ਰੀਤ ਸਿੰਘ 5 ਸਾਲ ਪਹਿਲਾਂ ਫੌਜ (Indian Army) ਵਿੱਚ ਭਰਤੀ ਹੋਇਆ ਸੀ ਅਤੇ 11 ਸਿੱਖ ਰੈਜੀਮੈਂਟ ਦੇ ਜਵਾਨ ਵਜੋਂ ਲਖਨਊ ਵਿਖੇ ਆਪਣੀ ਸੇਵਾ ਨਿਭਾ ਰਿਹਾ ਸੀ।

By  KRISHAN KUMAR SHARMA June 29th 2024 12:04 PM -- Updated: June 29th 2024 01:00 PM

ਗੁਰਦਾਸਪੁਰ : ਡੇਰਾ ਬਾਬਾ ਨਾਨਕ ਦੇ ਘਰ ਛੁੱਟੀ 'ਤੇ ਆਏ ਫੌਜੀ ਗੁਰਪ੍ਰੀਤ ਸਿੰਘ 25 ਸਾਲਾਂ ਦੀ ਭੇਦ ਭਰੇ ਹਾਲਾਤਾਂ ਵਿੱਚ ਪਿੰਡ ਸ਼ਾਹਪੁਰ ਜਾਜਨ ਦੇ ਸੱਕੀ ਨਾਲੇ ਵਿੱਚੋਂ ਲਾਸ਼ ਮਿਲੀ ਹੈ। ਪੁਲਿਸ (Gurdaspur Police) ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪਿੰਡ ਮੰਗੀਆਂ ਦੇ 24 ਸਾਲਾ ਫੌਜੀ ਨੌਜਵਾਨ ਗੁਰਪ੍ਰੀਤ ਸਿੰਘ ਦੀ ਬੀਤੀ ਸ਼ਾਮ ਭੇਦਭਰੇ ਹਾਲਾਤਾਂ ਵਿੱਚ ਨਾਲੇ ਵਿੱਚੋਂ ਲਾਸ਼ ਮਿਲਣ ਕਾਰਨ ਇਲਾਕੇ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਅਤੇ ਰਿਸ਼ਤੇਦਾਰ ਬਿਕਰਮਜੀਤ ਸਿੰਘ ਨੇ ਦੱਸਿਆ ਗੁਰਪ੍ਰੀਤ ਸਿੰਘ 5 ਸਾਲ ਪਹਿਲਾਂ ਫੌਜ (Indian Army) ਵਿੱਚ ਭਰਤੀ ਹੋਇਆ ਸੀ ਅਤੇ 11 ਸਿੱਖ ਰੈਜੀਮੈਂਟ ਦੇ ਜਵਾਨ ਵਜੋਂ ਲਖਨਊ ਵਿਖੇ ਆਪਣੀ ਸੇਵਾ ਨਿਭਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੋ ਮਹੀਨੇ ਪਹਿਲਾਂ ਉਹ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ ਅਤੇ 29 ਜੂਨ ਨੂੰ ਆਪਣੀ ਯੂਨਿਟ ਵਿੱਚ ਹਾਜ਼ਰ ਹੋਣਾ ਸੀ।

26 ਜੂਨ ਨੂੰ ਗੁਰਪ੍ਰੀਤ ਸਿੰਘ ਪਿੰਡ ਦੇ ਹੀ ਕਿਸੇ ਨੌਜਵਾਨ ਨਾਲ ਬਾਹਰ ਕੰਮ 'ਤੇ ਗਿਆ ਸੀ ਪਰ ਇਹ 26 ਜੂਨ ਸ਼ਾਮ ਤੱਕ ਘਰ ਵਾਪਸ ਨਹੀਂ ਆਇਆ। ਉਪਰੰਤ ਉਨ੍ਹਾਂ ਨੇ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਵਿਖੇ ਗੁੰਮਸ਼ੁਦਾ ਦੀ ਰਿਪੋਰਟ ਦਰਜ ਕਰਵਾਈ ਗਈ ਤੇ ਅੱਜ ਜਦੋਂ ਉਨ੍ਹਾਂ ਨੇ ਪਿੰਡ ਦੇ ਲੋਕਾਂ ਦੀ ਮਦਦ ਨਾਲ ਸ਼ਾਹਪੁਰ ਜਾਜਨ ਸੱਕੀ ਨਾਲੇ 'ਤੇ ਭਾਲ ਕੀਤੀ ਜਾ ਰਹੀ ਸੀ ਤਾਂ ਗਲੀ ਸੜੀ ਲਾਸ਼ ਬਰਾਮਦ ਹੋਈ ਹੈ।

ਉਧਰ, ਪਰਿਵਾਰ ਵੱਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਜਿਸ ਨੌਜਵਾਨ ਦੇ ਨਾਲ ਉਹ ਘਰੋਂ ਗਿਆ ਸੀ, ਉਸ ਨੇ ਗੁਰਪ੍ਰੀਤ ਸਿੰਘ ਨਾਲ ਕੋਈ ਮੰਦਭਾਗੀ ਘਟਨਾ ਕੀਤੀ ਗਈ ਹੈ। ਪਰਿਵਾਰ ਨੇ ਦੱਸਿਆ ਕਿ ਇਸ ਸਬੰਧ ਵਿੱਚ ਫੌਜ ਦੇ ਅਧਿਕਾਰੀਆਂ ਅਤੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਮੌਕੇ 'ਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਸਬ ਇੰਸਪੈਕਟਰ ਦਲਜੀਤ ਸਿੰਘ ਅਤੇ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਦੇ ਏਐਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਜੋ ਪਰਿਵਾਰਕ ਮੈਂਬਰ ਬਿਆਨ ਦਰਜ ਕਰਾਉਣਗੇ। ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਇਸ ਦਾ ਸਿਵਲ ਹਸਪਤਾਲ ਬਟਾਲਾ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

Related Post