America ਤੋਂ ਡਿਪੋਰਟ ਹੋ ਕੇ ਆਏ ਇੱਕ ਹੋਰ ਪੰਜਾਬੀ ਨੌਜਵਾਨ ਖਿਲਾਫ ਪੰਜਾਬ ਪੁਲਿਸ ਦਾ ਐਕਸ਼ਨ, ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਦੱਸ ਦਈਏ ਕਿ ਨੌਜਵਾਨ ਦਾ ਪਿਤਾ ਪੰਜਾਬ ਪੁਲਿਸ ਵਿੱਚ ਇੱਕ ਕਾਂਸਟੇਬਲ ਅਤੇ ਇੱਕ ਸਾਬਕਾ ਫੌਜੀ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਵਿੰਦਰ ਕੁਝ ਦਿਨ ਪਹਿਲਾਂ ਹੀ ਅਮਰੀਕਾ ਚਲਾ ਗਿਆ ਸੀ।
Aarti
February 17th 2025 11:58 AM
Ludhiana Deported Youth Arrest : ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਇੱਕ ਹੋਰ ਮੁਲਜ਼ਮ ਖਿਲਾਫ਼ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ 26 ਸਾਲਾਂ ਗੁਰਵਿੰਦਰ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਨੌਜਵਾਨ ਖਿਲਾਫ ਲੁਧਿਆਣਾ ਦੇ ਜਮਾਲਪੁਰ ਥਾਣੇ ’ਚ ਸਨੈਚਿੰਗ ਦੇ ਮਾਮਲੇ ਦਰਜ ਹਨ। ਜਿਸਦੇ ਚੱਲਦੇ ਇਹ ਕਾਰਵਾਈ ਕੀਤੀ ਹੈ।
ਦੱਸ ਦਈਏ ਕਿ ਨੌਜਵਾਨ ਦਾ ਪਿਤਾ ਪੰਜਾਬ ਪੁਲਿਸ ਵਿੱਚ ਇੱਕ ਕਾਂਸਟੇਬਲ ਅਤੇ ਇੱਕ ਸਾਬਕਾ ਫੌਜੀ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਵਿੰਦਰ ਕੁਝ ਦਿਨ ਪਹਿਲਾਂ ਹੀ ਅਮਰੀਕਾ ਚਲਾ ਗਿਆ ਸੀ। ਤਿੰਨ ਮਹੀਨੇ ਉੱਥੇ ਰਹਿਣ ਤੋਂ ਬਾਅਦ ਉਸਨੇ ਟ੍ਰੈਵਲ ਏਜੰਟਾਂ ਦੇ ਇੱਕ ਨੈੱਟਵਰਕ ਨੂੰ 45 ਲੱਖ ਰੁਪਏ ਦਿੱਤੇ। ਪਿਤਾ ਜੋ ਕਿ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਅਤੇ ਸਾਬਕਾ ਫੌਜੀ ਸਨ, ਨੇ ਆਪਣੇ ਪੁੱਤਰ ਦੇ ਵਿਦੇਸ਼ ਵਿੱਚ ਵਸਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਵਿਆਜ 'ਤੇ ਪੈਸੇ ਦਾ ਇੱਕ ਵੱਡਾ ਹਿੱਸਾ ਲਿਆ ਸੀ।