Ujh River: ਹੁਣ ਗੁਰਦਾਸਪੁਰ ‘ਤੇ ਮੰਡਰਾਇਆ ਹੜ੍ਹ ਦਾ ਖ਼ਤਰਾ; ਉੱਜ ਦਰਿਆ ‘ਚ ਛੱਡਿਆ ਗਿਆ ਪਾਣੀ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ ਅੱਜ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਅੱਜ ਸਵੇਰੇ 10:00 ਵਜੇ ਤੱਕ ਮਕੌੜਾ ਪੱਤਣ ਕੋਲ ਰਾਵੀ ਦਰਿਆ ਵਿੱਚ ਮਿਲੇਗਾ।

By  Aarti July 19th 2023 09:48 AM -- Updated: July 19th 2023 11:24 AM

ਰਵੀਬਖਸ਼ ਸਿੰਘ ਅਰਸ਼ੀ (ਗੁਰਦਾਸਪੁਰ, 19 ਜੁਲਾਈ):  ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ ਅੱਜ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ।

ਉੱਜ ਦਰਿਆ ‘ਚ ਛੱਡਿਆ ਗਿਆ ਪਾਣੀ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਅੱਜ ਸਵੇਰੇ 10:00 ਵਜੇ ਤੱਕ ਮਕੌੜਾ ਪੱਤਣ ਕੋਲ ਰਾਵੀ ਦਰਿਆ ਵਿੱਚ ਮਿਲੇਗਾ। ਜਿਸ ਤੋਂ ਬਾਅਦ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ 3 ਲੱਖ ਕਿਊਸਕ ਹੋ ਜਾਵੇਗਾ।  

ਮਕੌੜਾ ਪੱਤਣ ਤੇ ਧਰਮਕੋਟ ਪੱਤਣ ਤੋਂ ਪਾਣੀ ਮਚਾ ਸਕਦੀ ਹੈ ਤਬਾਹੀ  

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਸ ਤੋਂ ਦੋ ਘੰਟੇ ਬਾਅਦ ਇਹ ਪਾਣੀ ਕਰੀਬ ਦੁਪਹਿਰ 12:00 ਵਜੇ ਧਰਮਕੋਟ ਪੱਤਣ, ਘੋਨੇਵਾਲ (ਡੇਰਾ ਬਾਬਾ ਨਾਨਕ) ਤੱਕ ਪਹੁੰਚ ਜਾਵੇਗਾ। 

ਬਮਿਆਲ ਬਲਾਕ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਛੁੱਟੀ

ਉੱਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਅੱਜ 19/7/2023 ਨੂੰ ਸਰਹੱਦੀ ਖੇਤਰ ਦੇ ਬਮਿਆਲ ਬਲਾਕ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਹਿਦਾਇਤ ਦਿੱਤੀ ਹੈ ਕਿ ਕੋਈ ਵੀ ਉੱਜ ਦਰਿਆ ਦੇ ਕੰਡੇ ‘ਤੇ ਨਾ ਜਾਵੇ। 

ਪ੍ਰਸ਼ਾਸਨ ਵੱਲੋਂ ਅਲਰਟ ਜਾਰੀ 

ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਅਤੇ ਰਾਵੀ ਦੇ ਨੇੜੇ ਰਹਿੰਦੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਦੂਰ ਰਹਿਣ ਅਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ।

ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ 

ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। 

Related Post