ਪੰਜਾਬ ਦੇ ਰੇਲ ਵਿਕਾਸ ਲਈ 29 ਸਟੇਸ਼ਨਾਂ ਦਾ ਵਿਸ਼ਵ ਪੱਧਰੀ ਆਧੁਨੀਕੀਕਰਨ ਕੀਤਾ ਜਾਵੇਗਾ: ਸੋਮ ਪ੍ਰਕਾਸ਼

By  Pardeep Singh February 12th 2023 03:46 PM

ਨਵੀਂ ਦਿੱਲੀ: ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕੇਂਦਰੀ ਬਜਟ 2023-24 ਵਿੱਚ ਪੰਜਾਬ ਰਾਜ ਵਿੱਚ ਰੇਲ ਪ੍ਰੋਜੈਕਟਾਂ ਦੇ ਵਿਸ਼ੇ ਤੇ 4 ਹਜ਼ਾਰ 762 ਕਰੋੜ ਰੁਪਏ ਦਾ ਪ੍ਰਾਵਧਾਨ ਕਰਨ ਲਈ ਪ੍ਰਧਾਨ ਮੰਤਰੀ  ਨਰੇਂਦਰ ਮੋਦੀ ਅਤੇ ਰੇਲ ਮੰਤਰੀ ਦਾ ਆਭਾਰ ਪ੍ਰਗਟ ਕੀਤਾ ।

ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਦਿੱਲੀ ਤੋਂ ਅੰਮ੍ਰਿਤਸਰ ਦੇ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਚਲਾਈ ਜਾਵੇਗੀ । ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ 15 ਸਟੇਸ਼ਨਾਂ ਤੇ ਇਹ ਇੱਕ ਸਟੇਸ਼ਨ-ਇੱਕ ਉਤਪਾਦ ਲਗਾਉਣ ਦੀ ਯੋਜਨਾ ਬਣਾਈ ਗਈ ਹੈ ।

ਆਮ ਬਜਟ ਤੇ ਚਰਚਾ ਲਈ ਜਲੰਧਰ ਵਿੱਚ ਅੱਜ ਆਯੋਜਿਤ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਸੋਮ ਪ੍ਰਕਾਸ਼ ਨੇ ਦੱਸਿਆ ਕਿ ਪੰਜਾਬ ਵਿੱਚ ਵਰਤਮਾਨ ਸਮੇਂ ਵਿੱਚ 24,427 ਕਰੋੜ ਦੀ ਲਾਗਤ ਤੇ 16 ਪ੍ਰੋਜੈਕਟਾਂ ਤੇ  ਕੰਮ ਚੱਲ ਰਿਹਾ ਹੈ । ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਦੇ ਤਹਿਤ ਰਾਜਾਂ ਦੇ 29 ਰੇਲਵੇ ਸਟੇਸ਼ਨਾਂ ਨੂੰ ਵਿਸ਼ਵ ਪੱਧਰੀ ਸਟੇਸ਼ਨਾਂ ਦੇ ਤੌਰ ਤੇ ਵਿਕਸਿਤ ਕੀਤਾ ਜਾਵੇਗਾ । ਜਿਸ ਦੇ ਤਹਿਤ ਜਲੰਧਰ ਕੈਂਟ ਦੇ ਰੇਲਵੇ ਸਟੇਸ਼ਨ ਲਈ 99 ਕਰੋੜ ਅਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਲਈ 460 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ । ਪੰਜਾਬ ਵਿੱਚ 2014 ਤੋਂ ਲੈ ਕੇ ਹੁਣ ਤੱਕ ਸਾਢੇ 300 ਰੇਲਵੇ ਫਲਾਈ ਓਵਰ ਅਤੇ ਅੰਡਰ ਬ੍ਰਿਜ ਦਾ ਕੰਮ ਕੀਤਾ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਉਦਯੋਗਾਂ ਦੇ ਵਿਕਾਸ ਲਈ ਵਚਨਬੱਧ ਏ । ਇਸੇ ਲੜੀ ਵਿੱਚ ਅੰਮ੍ਰਿਤਸਰ-ਕੋਲਕਾਤਾ ਕੋਰੀਡੋਰ ਦੇ ਤਹਿਤ ਪੰਜਾਬ ਦੇ ਰਾਜਪੁਰਾ ਵਿੱਚ ਲਗਭਗ 1100 ਏਕੜ ਜ਼ਮੀਨ ਤੇ ਏਕੀਕ੍ਰਿਤ ਵਿਨਿਰਮਾਣ ਕਲਸਟਰ (ਇੰਟੀਗ੍ਰੇਟਿਡ ਮੈਨੂਫੈਕਚਰਿੰਗ ਕਲਸਟਰ) ਦਾ ਵਿਕਾਸ ਕੀਤਾ ਜਾਵੇਗਾ ।

ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਪੰਜਾਬ ਵਿੱਚ ਗਰੀਬ ਕਲਿਆਣ ਯੋਜਨਾ ਦੇ ਹੇਠ 19.81 ਮੀਟਰਿਕ ਅਨਾਜ ਦੀ ਵੰਡ ਕੀਤੀ ਗਈ ਹੈ । ਪੰਜਾਬ ਵਿੱਚ ਦਸੰਬਰ 2022 ਤੱਕ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਹੇਠ 2014 ਤੋਂ 5.34 ਲੱਖ ਪਖ਼ਾਨਿਆਂ ਦਾ ਨਿਰਮਾਣ ਕੀਤਾ ਗਿਆ ਹੈ , ਜਿਸ ਦੇ ਵਿੱਚ ਕੇਂਦਰ ਵੱਲੋਂ 664 .05 ਕਰੋੜ ਰੁਪਏ ਪ੍ਰਦਾਨ ਕੀਤੇ ਗਏ ਹੈ ਜਦਕਿ ਸਵੱਛ ਭਾਰਤ ਮਿਸ਼ਨ ਸ਼ਹਿਰੀ ਦੇ ਹੇਠ 1.03 ਪਖ਼ਾਨਿਆਂ ਦਾ ਨਿਰਮਾਣ ਕੀਤਾ ਗਿਆ ਹੈ ।
ਪ੍ਰਧਾਨ ਮੰਤਰੀ  ਸਵੈਨਿਧੀ ਦੇ ਤਹਿਤ 12 ਹਜ਼ਾਰ 162 ਲਾਭਪਾਤਰੀਆਂ ਨੂੰ 55. 92 ਕਰੋੜ ਰੁਪਏ ਦੇ ਕਰਜ਼ੇ ਪ੍ਰਦਾਨ ਕੀਤੇ ਗਏ ਹਨ। ਪੰਜਾਬ ਵਿੱਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ 12 .84 ਲੱਖ ਐੱਲ ਪੀ ਜੀ ਦੇ ਕਨੈਕਸ਼ਨ ਪ੍ਰਦਾਨ ਕੀਤੇ ਗਏ ਹਨ ।
ਕੇਂਦਰੀ ਰਾਜ ਮੰਤਰੀ ਨੇ ਇਸ ਗੱਲ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਲੋਕਾਂ ਨੂੰ ਸਵੱਛ ਪੀਣ ਯੋਗ ਪਾਣੀ ਉਪਲੱਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ ,  ਜਲ ਜੀਵਨ ਮਿਸ਼ਨ ਦੇ ਤਹਿਤ ਪੰਜਾਬ ਵਿੱਚ 2019 ਤੋਂ 17.45 ਲੱਖ ਪਰਿਵਾਰਾਂ ਨੂੰ ਨਲ ਸੇ ਜਲ ਕਨੈਕਸ਼ਨ ਪ੍ਰਦਾਨ ਕੀਤੇ ਗਏ ਹਨ । ਕਿਸਾਨਾਂ ਦੇ ਕਲਿਆਣ ਤੋਂ ਜੁੜੇ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਸ਼੍ਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ 3998 ਕਰੋੜ ਰੁਪਏ ਪੰਜਾਬ ਦੇ 23 ਲੱਖ 4 ਹਜ਼ਾਰ ਕਿਸਾਨਾਂ ਦੇ ਖ਼ਾਤਿਆਂ ਵਿੱਚ ਜਾ ਚੁੱਕੇ ਹਨ । ਇਸ ਤਰ੍ਹਾਂ ਪੰਜਾਬ ਦੇ ਕੁੱਲ 98.36 ਕਿਸਾਨਾਂ ਨੂੰ ਯੋਜਨਾ ਦਾ ਲਾਭ ਮਿਲ ਚੁੱਕਿਆ ਹੈ ਜਦਕਿ ਰਾਸ਼ਟਰ ਪੱਧਰ ਤੇ ਇਹ 96 ਪ੍ਰਤੀਸ਼ਤ ਹੈ । ਕੇਂਦਰੀ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਰਾਜਮਾਰਗਾਂ ਦੇ ਵਿਕਾਸ ਲਈ ਮੋਦੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੇਖਦੇ ਹੋਏ ਪੰਜਾਬ ਵਿੱਚ 460.42 ਕਿਲੋਮੀਟਰ ਰਾਜ ਮਾਰਗਾਂ ਤੇ ਕੰਮ ਚੱਲ ਰਿਹਾ ਹੈ , ਜਿਸ ਦੇ ਲਈ 29 ਹਜ਼ਾਰ 627 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ । ਭਾਰਤ ਦੀ ਉਦਯੋਗਿਕ ਨੀਤੀ ਨੂੰ ਦੇਖਦੇ ਹੋਏ ਵਿਦੇਸ਼ੀ ਨਿਵੇਸ਼ ਦੇ ਲਈ ਭਾਰਤ ਇੱਕ ਉਪਯੁਕਤ ਸਥਾਨ ਬਣਦਾ ਜਾ ਰਿਹਾ ਹੈ ।

ਸੋਮ ਪ੍ਰਕਾਸ਼ ਨੇ ਕਿਹਾ ਕਿ 2014 ਤੋਂ ਬਾਅਦ ਪ੍ਰਤੀ ਵਿਅਕਤੀ ਆਮਦਨ ਦੋਗੁਣੀ ਹੋ ਗਈ ਹੈ । ਦੁਨੀਆ ਵਿੱਚ ਕੋਵਿਡ ਦੇ ਹਾਲਾਤਾਂ ਦੇ ਬਾਵਜੂਦ ਵੀ ਅੱਜ ਭਾਰਤ ਆਰਥਿਕ ਖੇਤਰ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਇੰਗਲੈਂਡ ਵਰਗੇ ਦੇਸ਼ ਨੂੰ ਪਿੱਛੇ ਛੱਡ ਕੇ ਭਾਰਤ ਅਰਥਵਿਵਸਥਾ ਵਿੱਚ ਪੰਜਵੇਂ ਨੰਬਰ ਤੇ ਪਹੁੰਚ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਸਟਾਰਟਅੱਪ ਯੋਜਨਾ ਦੇ ਤਹਿਤ ਰੋਜ਼ਾਨਾ 80 ਸਟਾਰਟਅੱਪ ਰਜਿਸਟਰ ਹੋ ਰਹੇ ਹਨ ਅਤੇ ਦੇਸ਼ ਵਿੱਚ 90 ਹਜ਼ਾਰ ਤੋਂ ਵੱਧ ਸਟਾਰਟਅੱਪ ਕੰਮ ਕਰ ਰਹੇ ਹਨ ।

 

Related Post