Covid-19 New Cases: ਭਾਰਤ ’ਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 2,994 ਨਵੇਂ ਮਾਮਲੇ ਆਏ ਸਾਹਮਣੇ
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2994 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 16 ਹਜ਼ਾਰ 354 ਹੋ ਗਈ ਹੈ।
Covid-19 New Cases: ਦੇਸ਼ ਭਰ ਚ ਕੋਰੋਨਾ ਦੇ ਮਾਮਲਿਆਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਦੇ ਚੱਲਦੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਹਿਦਾਇਤ ਦਿੱਤੀ ਜਾ ਰਹੀ ਹੈ। ਗੱਲ ਕੀਤੀ ਜਾਵੇ ਕੋਰੋਨਾ ਵਾਇਰਸ ਦੇ ਤਾਜ਼ਾ ਮਾਮਲਿਆਂ ਦੀ ਤਾਂ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2994 ਨਵੇਂ ਮਾਮਲੇ ਸਾਹਮਣੇ ਆਏ ਹਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 16 ਹਜ਼ਾਰ 354 ਹੋ ਗਈ ਹੈ। ਹਾਲਾਂਕਿ, ਕੱਲ੍ਹ ਦੇ ਮੁਕਾਬਲੇ, ਕੋਰੋਨਾ ਦੀ ਮਾਲਾ ਥੋੜ੍ਹੀ ਘੱਟ ਗਈ ਹੈ। ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਸੀ।
ਦੂਜੇ ਪਾਸੇ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਚੱਲਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਦਿੱਲੀ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਹ ਵੀ ਪੜ੍ਹੋ: Coronavirus Case In Chandigarh: ਚੰਡੀਗੜ੍ਹ 'ਚ ਕੋਰੋਨਾ ਦੇ 21 ਮਰੀਜ਼ ਆਏ ਸਾਹਮਣੇ, ਐਡਵਾਈਜ਼ਰੀ ਜਾਰੀ