G-20 summit in Amritsar: ਅੰਮ੍ਰਿਤਸਰ 'ਚ G-20 ਸੰਮੇਲਨ ਸ਼ੁਰੂ, ਸੀਐਮ ਭਗਵੰਤ ਮਾਨ ਨੇ ਕੀਤੀ ਸ਼ਿਰਕਤ
ਅੰਮ੍ਰਿਤਸਰ 'ਚ ਅੱਜ ਤੋਂ ਜੀ20 ਸੰਮੇਲਨ ਦੀ ਸ਼ੁਰੂਆਤ ਹੋ ਗਈ ਹੈ। ਜੀ20 ਸੰਮੇਲਨ ਅੱਜ ਤੋਂ 17 ਮਾਰਚ ਤੱਕ ਚੱਲਦਾ ਰਹੇਗਾ।
ਅੰਮ੍ਰਿਤਸਰ: ਅੰਮ੍ਰਿਤਸਰ 'ਚ ਅੱਜ ਤੋਂ ਜੀ20 ਸੰਮੇਲਨ ਦੀ ਸ਼ੁਰੂਆਤ ਹੋ ਗਈ ਹੈ। ਜੀ20 ਸੰਮੇਲਨ ਅੱਜ ਤੋਂ 17 ਮਾਰਚ ਤੱਕ ਚੱਲਦਾ ਰਹੇਗਾ। ਦੱਸ ਦਈਏ ਕਿ ਇਸ ਸੰਮੇਲਨ ’ਚ ਸਿੱਖਿਆ ਦੇ ਮੁੱਦੇ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ।
ਦੱਸ ਦਈਏ ਕਿ ਸੰਮੇਲਨ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਟਵੀਟ ਕਰਦੇ ਹੋਏ ਵਿਦੇਸ਼ੀ ਮਹਿਮਾਨਾਂ ਦਾ ਸਵਾਗਤ ਵੀ ਕੀਤਾ।
ਉੱਥੇ ਹੀ ਦੂਜੇ ਪਾਸੇ ਬੀਤੇ ਦਿਨ ਸੰਮੇਲਨ ਚ ਹਿੱਸਾ ਲੈਣ ਦੇ ਲਈ ਡੈਲੀਗੇਟਸ ਅੰਮ੍ਰਿਤਸਰ ਪਹੁੰਚੇ। ਜਿਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਮੇਲਨ ਦੇ ਮੱਦੇਨਜ਼ਰ ਪੰਜਾਬ ਭਰ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤਾ ਗਿਆ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਹੁਸ਼ਿਆਰਪੁਰ ਤੇ ਜਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਚ ਪੁਲਿਸ ਨੇ ਫਲੈਗ ਮਾਰਚ ਵੀ ਕੱਢਿਆ ਸੀ। ਨਾਲ ਹੀ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਸਗਿਯੋਗ ਦੇਣ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ: Punjabi University: ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਲੋੜੀਂਦੀ ਬਜਟ ਰਕਮ ਦੇਣ ਦਾ ਫੈਸਲਾ