ਤਰਨਤਾਰਨ ਦੇ ਵਿਅਕਤੀ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ਚ 3 ਪੁਲਿਸ ਮੁਲਾਜ਼ਮ ਦੋਸ਼ੀ ਕਰਾਰ
ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬੁੱਧਵਾਰ ਨੂੰ ਤਰਨਤਾਰਨ ਦੇ ਪਿੰਡ ਮੱਲੂਵਾਲ ਸੰਤਾ ਦੇ ਬਲਜੀਤ ਸਿੰਘ ਨੂੰ ਅਗਵਾ ਕਰਨ, ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਅਤੇ ਲਾਪਤਾ ਕਰਨ ਦੇ 32 ਸਾਲ ਪੁਰਾਣੇ ਮਾਮਲੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ।
Jasmeet Singh
March 29th 2023 08:06 PM
ਮੋਹਾਲੀ: ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬੁੱਧਵਾਰ ਨੂੰ ਤਰਨਤਾਰਨ ਦੇ ਪਿੰਡ ਮੱਲੂਵਾਲ ਸੰਤਾ ਦੇ ਬਲਜੀਤ ਸਿੰਘ ਨੂੰ ਅਗਵਾ ਕਰਨ, ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਅਤੇ ਲਾਪਤਾ ਕਰਨ ਦੇ 32 ਸਾਲ ਪੁਰਾਣੇ ਮਾਮਲੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸਾਬਕਾ ਇੰਸਪੈਕਟਰ ਸੂਬਾ ਸਿੰਘ ਨੂੰ ਪੰਜ ਸਾਲ, ਰਾਵੇਲ ਸਿੰਘ ਨੂੰ ਤਿੰਨ ਸਾਲ ਅਤੇ ਦਲਬੀਰ ਸਿੰਘ ਨੂੰ ਦੋ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਸ਼ਿਕਾਇਤਕਰਤਾ ਬਲਜੀਤ ਸਿੰਘ ਦੀ ਪਤਨੀ ਬਲਬੀਰ ਕੌਰ ਦੀ ਪਿਛਲੇ ਸਾਲ ਮੌਤ ਹੋ ਗਈ ਸੀ।