ਚੰਡੀਗੜ੍ਹ: ਸੰਤਸਰ ਸਾਹਿਬ ਵਿਖੇ 1 ਅਪ੍ਰੈਲ ਤੋਂ 30ਵੇਂ ਪ੍ਰਗਟਿਓ ਖਾਲਸਾ ਸਮਾਗਮ ਦੀ ਸ਼ੁਰੂਆਤ

By  Jasmeet Singh March 31st 2024 05:43 PM

Chandigarh News: ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਯੋਗਦਾਨ ਪਾਉਣ ਵਾਲੀ ਧਾਰਮਿਕ ਸੰਸਥਾ ਗੁਰਦੁਆਰਾ ਸੰਤਸਰ ਸਾਹਿਬ ਚੰਡੀਗੜ੍ਹ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ 30ਵਾਂ ਸਾਲਾਨਾ ਪ੍ਰਗਟਿਓ ਖਾਲਸਾ ਸਮਾਗਮ 1 ਅਪ੍ਰੈਲ ਤੋਂ 7 ਤੱਕ ਕਰਵਾਇਆ ਜਾਵੇਗਾ। 

ਗੁਰਦੁਆਰਾ ਸੰਤਸਰ ਸਾਹਿਬ 38 ਵੈਸਟ ਚੰਡੀਗੜ੍ਹ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਰੂਪ ਸਿੰਘ ਜੀ ਚੰਡੀਗੜ੍ਹ ਵਾਲਿਆਂ ਦੀ ਅਗਵਾਈ ਵਿਚ ਹੋਣ ਵਾਲੇ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਮਨੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਹੋਣ ਵਾਲੇ ਸਮਾਗਮ ਦੌਰਾਨ ਜਿੱਥੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਭਾਗ ਲੈਣਗੀਆਂ। 

????Visakhi Smagam 2024 ???? G.Santsar Sahib,Sec38,Chandigarh

Posted by Gurudwara Santsar Sahib Chandigarh on Thursday, March 28, 2024

ਉਨ੍ਹਾਂ ਅੱਗੇ ਕਿਹਾ ਕਿ ਰੋਜ਼ਾਨਾ ਹੀ ਸ਼ਾਮ 4 ਵਜੇ ਤੋਂ ਰਾਤ 10 ਵਜੇ ਤੱਕ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲੇ ਤੇ ਭਾਈ ਗੁਰਪ੍ਰੀਤ ਸਿੰਘ ਮਨੀ ਚੰਡੀਗੜ੍ਹ ਵਾਲੇ, ਸੰਤ ਬਾਬਾ ਰਣਜੀਤ ਸਿੰਘ ਜੀ ਹੁਸ਼ਿਆਰਪੁਰ ਵਾਲੇ, ਸੰਤ ਬਾਬਾ ਗੁਰਪ੍ਰੀਤ ਸਿੰਘ ਜੀ ਮਿਰਜਾਪੁਰ ਜੰਡੇ ਵਾਲੇ, ਸੰਤ ਬਾਬਾ ਬਲਜੀਤ ਸਿੰਘ ਸੰਗਰੂਰ ਵਾਲੇ, ਸੰਤ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸੰਤ ਬਾਬਾ ਕੁਲਜੀਤ ਸਿੰਘ ਸ਼ੀਸ਼ ਮਹਿਲ ਵਾਲੇ, ਮੀਰੀ-ਪੀਰੀ ਖਾਲਸਾ ਜਗਾਧਰੀ ਵਾਲੀਆਂ ਬੀਬੀਆਂ ਦਾ ਜੁੱਥਾ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਵਿਸ਼ਾਲ ਸਿੰਘ, ਵਿਦਵਾਨ ਕਥਾ ਵਾਚਕ ਗਿਆਨੀ ਕੁਲਵੰਤ ਸਿੰਘ ਲੁਧਿਆਣੇ ਵਾਲੇ, ਭਾਈ ਅਮਨਦੀਪ ਸਿੰਘ ਮਾਤਾ ਕੌਲਾ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਤੇਜਸਵਰ ਪ੍ਰਤਾਪ ਸਿੰਘ ਗੁਰਦੁਆਰਾ ਗੁਰਸਾਗਰ ਝੀਲ ਸਾਹਿਬ ਵਾਲੇ ਤੇ ਹੋਰ ਸੰਤ ਮਹਾਂਪੁਰਸ਼ ਤੇ ਰਾਗੀ-ਢਾਡੀ ਜਥੇ ਪਹੁੰਚ ਕਰ ਕੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਨਗੇ। 

ਉਥੇ ਹੀ ਸੰਤਸਰ ਸਾਹਿਬ ਦੇ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਸਲਾਨਾ ਸਮਾਗਮ ਦੀਆਂ ਤਿਆਰੀਆਂ ਮੁੱਖ ਪ੍ਰਬੰਧਕ ਤੇ ਸੇਵਾਦਾਰ ਸੰਤ ਬਾਬਾ ਸਰੂਪ ਸਿੰਘ ਜੀ ਦੀ ਦੇਖਰੇਖ ਹੇਠ ਜੋਰਾ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਅੰਮ੍ਰਿਤ ਸੰਚਾਰ, ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ, ਮੁਫਤ ਮੈਡੀਕਲ ਜਾਂਚ ਕੈਂਪ, ਖੂਨਦਾਨ ਕੈਂਪ ਤੋਂ ਇਲਾਵਾ ਗੁਰਬਾਣੀ ਕੰਠ ਮੁਕਾਬਲੇ ਵੀ ਕਰਵਾਏ ਜਾਣਗੇ।

Related Post