ਰਾਜਸਥਾਨ 'ਚ ਸੁਭਾਸ਼ ਸਾਹੂ ਕਤਲ ਕਾਂਡ ਦੇ 4 ਮੁਲਜ਼ਮ ਗ੍ਰਿਫਤਾਰ

Punjab News: ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸਾਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

By  Amritpal Singh October 14th 2024 09:58 AM

Punjab News: ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸਾਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ ਜੁੜਿਆ ਹੋਇਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਸਮੇਂ ਡੇਰਾਬੱਸੀ ਪੁਲੀਸ ਕੋਲ ਰਿਮਾਂਡ ’ਤੇ ਹਨ। ਪੁੱਛਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਲਿਸ ਮੁਤਾਬਕ ਇਸ ਮਾਮਲੇ ਦੇ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਦੇ ਸਾਥੀ ਅਨਿਲ ਲੇਗਾ ਦੀ ਫਰਵਰੀ 2024 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਬਦਲਾ ਲੈਣ ਲਈ ਉਸ ਨੇ ਸੁਭਾਸ਼ ਦੇ ਕਤਲ ਦੀ ਯੋਜਨਾ ਬਣਾਈ ਸੀ। ਇਸ ਦੇ ਨਾਲ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਨੇ ਅਹਿਮ ਭੂਮਿਕਾ ਨਿਭਾਈ।

Related Post