ਵਿਦੇਸ਼ਾਂ ਵਿੱਚ ਪਿੱਛਲੇ 5 ਸਾਲਾਂ ਚ 403 ਭਾਰਤੀ ਵਿਦਿਆਰਥੀਆਂ ਦੀ ਮੌਤ - ਭਾਰਤ ਸਰਕਾਰ

403 Indian students died abroad since 2018: ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਾਦਸਿਆਂ ਅਤੇ ਮੈਡੀਕਲ ਕਾਰਨਾਂ ਸਮੇਤ ਵੱਖ-ਵੱਖ ਕਾਰਨਾਂ ਕਰ ਕੇ 2018 ਤੋਂ ਹੁਣ ਤੱਕ ਵਿਦੇਸ਼ਾਂ ਵਿੱਚ 403 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਵੱਲੋਂ ਸਦਨ ਦੇ ਸਾਹਮਣੇ ਪੇਸ਼ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤੀ ਵਿਦਿਆਰਥੀਆਂ ਦੀ ਮੌਤ ਦੇ ਸਭ ਤੋਂ ਵੱਧ 91 ਮਾਮਲੇ ਕੈਨੇਡਾ ਦੇ ਸਨ। ਜੈਸ਼ੰਕਰ ਨੇ ਕਿਹਾ ਕਿ ਇਸ ਤੋਂ ਬਾਅਦ ਬ੍ਰਿਟੇਨ 'ਚ 48 ਮਾਮਲੇ ਸਾਹਮਣੇ ਆਏ ਹਨ। ਜੈਸ਼ੰਕਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਭਲਾਈ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ।
ਉਨ੍ਹਾਂ ਕਿਹਾ, "ਮੰਤਰਾਲੇ ਕੋਲ ਉਪਲਬਧ ਜਾਣਕਾਰੀ ਦੇ ਮੁਤਾਬਕ 2018 ਤੋਂ ਬਾਅਦ ਕੁਦਰਤੀ ਕਾਰਨਾਂ, ਦੁਰਘਟਨਾਵਾਂ ਅਤੇ ਡਾਕਟਰੀ ਕਾਰਨਾਂ ਸਮੇਤ ਵੱਖ-ਵੱਖ ਕਾਰਨਾਂ ਕਰ ਕੇ ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਮੌਤ ਦੀਆਂ 403 ਘਟਨਾਵਾਂ ਹੋਈਆਂ ਹਨ।"
ਉਨ੍ਹਾਂ ਨੇ 2018 ਤੋਂ ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੇ ਦੇਸ਼-ਵਾਰ ਵੇਰਵੇ ਵੀ ਪ੍ਰਦਾਨ ਕੀਤੇ। ਅੰਕੜੇ ਦੱਸਦੇ ਹਨ ਕਿ ਕੈਨੇਡਾ ਵਿੱਚ 91, ਬਰਤਾਨੀਆ ਵਿੱਚ 48, ਰੂਸ ਵਿੱਚ 40, ਅਮਰੀਕਾ ਵਿੱਚ 36, ਆਸਟ੍ਰੇਲੀਆ ਵਿੱਚ 35, ਯੂਕਰੇਨ ਵਿੱਚ 21 ਅਤੇ ਜਰਮਨੀ ਵਿੱਚ 20 ਭਾਰਤੀ ਵਿਦਿਆਰਥੀਆਂ ਦੀ ਮੌਤ ਹੋਈ ਹੈ।
ਇਹ ਖ਼ਰਬਾਂ ਵੀ ਪੜ੍ਹੋ:
- ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੇ ਘਰੇ ਪਹੁੰਚੀ CBI ਦੀ ਟੀਮ, ਨੋਟਿਸ ਜਾਰੀ
- ਅਦਾਲਤ 'ਚ ਪੇਸ਼ ਨਾ ਹੋਣ 'ਤੇ 'ਆਪ' ਵਿਧਾਇਕ 'ਟੋਂਗ' ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
- ਹਿਮਾਚਲ ਪ੍ਰਦੇਸ਼: ਬੱਦੀ 'ਚ ਫੈਕਟਰੀ 'ਚ ਲੱਗੀ ਭਿਆਨਕ ਅੱਗ, ਇਕ ਦੀ ਮੌਤ
- ਕੌਣ ਸੀ ਪੂਨਮ ਪਾਂਡੇ? ਜਿਸ ਦੀ ਮੌਤ ਨੇ ਸਭ ਨੂੰ ਹੈਰਾਨ ਕਰ ਦਿੱਤਾ